ਪੰਜਾਬ ਨਿਊਜ਼
ਪੀ.ਏ.ਯੂ. ਨੇ ਹਿਮਾਚਲ ਪ੍ਰਦੇਸ਼ ਕਿ੍ਸ਼ੀ ਵਿਸ਼ਵਵਿਦਿਆਲੇ ਨਾਲ ਅਕਾਦਮਿਕ ਅਤੇ ਵਿਗਿਆਨਕ ਵਟਾਂਦਰੇ ਲਈ ਕੀਤਾ ਸਮਝੌਤਾ
Published
3 years agoon
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਚੌਧਰੀ ਸਰਵਣ ਕੁਮਾਰ ਹਿਮਾਚਲ ਪ੍ਰਦੇਸ਼ ਕਿ੍ਸ਼ੀ ਵਿਸ਼ਵਵਿਦਿਆਲਿਆ ਪਾਲਮਪੁਰ ਹਿਮਾਚਲ ਪ੍ਰਦੇਸ਼ ਨਾਲ ਇੱਕ ਸਮਝੌਤਾ ਪੱਤਰ ’ਤੇ ਹਸਤਾਖਰ ਕੀਤੇ। ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਅਤੇ

ਹਿਮਾਚਲ ਪ੍ਰਦੇਸ਼ ਕਿ੍ਸ਼ੀ ਵਿਸ਼ਵਵਿਦਿਆਲੇ ਦੇ ਵਾਈਸ ਚਾਂਸਲਰ ਡਾ. ਹਰਿੰਦਰ ਕੁਮਾਰ ਚੌਧਰੀ ਵਿਸ਼ੇਸ਼ ਤੌਰ ਤੇ ਮੌਜੂਦ ਸਨ ।
ਇਸ ਸਮੇਂ ਗੱਲਬਾਤ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਸ ਸਹਿਮਤੀ ਪੱਤਰ ਦਾ ਮੁੱਖ ਉਦੇਸ਼ ਦੋਵਾਂ ਯੂਨੀਵਰਸਿਟੀਆਂ ਦਰਮਿਆਨ ਵਿਗਿਆਨਕ ਅਤੇ ਅਕਾਦਮਿਕ ਤਾਲਮੇਲ ਨੂੰ ਉਤਸ਼ਾਹਿਤ ਕਰਨਾ ਅਤੇ ਵਧਾਉਣਾ ਹੈ। ਉਹਨਾਂ ਕਿਹਾ ਕਿ ਅੱਜ ਦਾ ਯੁੱਗ ਗਿਆਨ ਦੇ ਅਦਾਨ-ਪ੍ਰਦਾਨ ਅਤੇ ਵਟਾਂਦਰੇ ਦਾ ਯੁੱਗ ਹੈ । ਡਾ. ਗੋਸਲ ਨੇ ਆਸ ਪ੍ਰਗਟਾਈ ਕਿ ਇਸ ਸਮਝੌਤੇ ਨਾਲ ਦੋਵਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਅਤੇ ਦੋਵਾਂ ਪ੍ਰਦੇਸ਼ਾਂ ਦੇ ਕਿਸਾਨਾਂ ਨੂੰ ਅਕਾਦਮਿਕ ਅਤੇ ਤਕਨੀਕੀ ਲਾਭ ਮਿਲੇਗਾ ।
ਪੀ.ਏ.ਯੂ. ਦੇ ਰਜਿਸਟਰਾਰ ਡਾ. ਸ਼ੰਮੀ ਕਪੂਰ ਨੇ ਦੱਸਿਆ ਕਿ ਇਹ ਸਮਝੌਤਾ ਇਨ੍ਹਾਂ ਯੂਨੀਵਰਸਿਟੀਆਂ ਦੇ ਖੋਜੀਆਂ, ਕਿਸਾਨਾਂ ਅਤੇ ਵਿਦਿਆਰਥੀਆਂ ਵਿਚਕਾਰ ਸਬੰਧਾਂ ਨੂੰ ਮਜ਼ਬੂਤੀ ਪ੍ਰਦਾਨ ਕਰੇਗਾ। ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਇਹ ਸਾਂਝ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਉਪਲਬਧ ਵੱਖ-ਵੱਖ ਮੌਸਮੀ ਹਾਲਤਾਂ ਵਿੱਚ ਫ਼ਸਲਾਂ ਦੀਆਂ ਕਿਸਮਾਂ ਦੇ ਸਾਂਝੇ ਮੁਲਾਂਕਣ ਅਤੇ ਜਾਂਚ ਲਈ ਅਗਵਾਈ ਕਰੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੀਆਂ ਫੌਰੀ ਲੋੜਾਂ ਨੂੰ ਅਧਾਰ ਬਣਾ ਕੇ ਖੋਜ ਦੀ ਵਿਉਂਤਬੰਦੀ ਇਸ ਸਹਿਮਤੀ ਦਾ ਉਦੇਸ਼ ਹੈ ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
