Connect with us

ਖੇਤੀਬਾੜੀ

ਪੀ.ਏ.ਯੂ. ਵੱਲੋਂ ਰਕਬਾ ਵਿਖੇ ਝੋਨੇ ਦੀ ਸਿੱਧੀ ਬਿਜਾਈ ’ਤੇ ਖੇਤ ਦਿਵਸ ਦਾ ਆਯੋਜਨ

Published

on

PAU Organized a field day on direct sowing of paddy at Rakba

ਲੁਧਿਆਣਾ  : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ  ਦੇ ਪਸਾਰ ਸਿੱਖਿਆ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਦੀ ਅਗਵਾਈ ਹੇਠ ਬਲਾਕ ਸੁਧਾਰ ਦੇ ਪਿੰਡ ਰਕਬਾ ਵਿਖੇ ਝੋਨੇ ਦੀ ਸਿੱਧੀ ਬਿਜਾਈ ’ਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਡਾ. ਕਮਲਪ੍ਰੀਤ ਕੌਰ, ਪਸਾਰ ਵਿਗਿਆਨੀ, ਪਸਾਰ ਸਿੱਖਿਆ ਵਿਭਾਗ ਨੇ ਸਾਰੇ ਭਾਗੀਦਾਰਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਦੁਆਰਾ ਮੁਹੱਈਆ ਕਰਵਾਏ ਗਵੱਖ-ਵੱਖ ਫ਼ਸਲਾਂ ਲਈ ਸਿਫ਼ਾਰਸ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।

ਯੂਨੀਵਰਸਿਟੀ ਵੱਲੋਂ ਝੋਨੇ ਦੀ ਕਾਸ਼ਤ ਲਈ ਸਿਫ਼ਾਰਸ਼ ਕੀਤੀਆਂ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਫ਼ਸਲ ਵਿਗਿਆਨ ਵਿਭਾਗ ਦੇ ਡਾ. ਅਮਿਤ ਕੌਲ ਨੇ ਕਿਸਾਨਾਂ ਨੂੰ ਫ਼ਸਲਾਂ ਦੇ ਚੰਗੇ ਝਾੜ ਲਈ ਵੱਖ-ਵੱਖ ਖੇਤੀ ਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਵੱਖ-ਵੱਖ ਫ਼ਸਲਾਂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ।

ਡਾ. ਅਮਨਦੀਪ ਕੌਰ, ਕੀਟ ਵਿਗਿਆਨੀ ਨੇ ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਵਰਤੋਂ ਸੰਬੰਧੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਦੀ ਚੰਗੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਕੁਸ਼ਲ ਪਰਾਲੀ ਪ੍ਰਬੰਧਨ ਲਈ ਝੋਨੇ ਦੀਆਂ ਘੱਟ ਮਿਆਦ ਵਾਲੀਆਂ ਕਿਸਮਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਡਾ. ਸ਼ਮਸ਼ੇਰ ਸਿੰਘ ਨੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਜਿਵੇਂ ਕਿ ਮਧੂ ਮੱਖੀ ਪਾਲਣ, ਖੁੰਬਾਂ ਦੀ ਕਾਸ਼ਤ ਆਦਿ ਅਪਣਾਉਣ ਦਾ ਸੁਝਾਅ ਦਿੱਤਾ

ਡਾ. ਗੁਰਬੀਰ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਭਾਗੀਦਾਰਾਂ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਪੀ.ਏ.ਯੂ. ਦੁਆਰਾ ਕਰਵਾਏ ਝੋਨੇ ਦੀ ਸਿੱਧੀ ਬਿਜਾਈ ਦਾ ਪ੍ਰਦਰਸ਼ਨ ਦਿਖਾਇਆ ਗਿਆ। ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਡਾ. ਦਵਿੰਦਰ ਸਿੰਘ, ਪਸਾਰ ਵਿਗਿਆਨੀ ਨੇ ਸਭ ਦਾ ਧੰਨਵਾਦ ਕੀਤਾ।

Facebook Comments

Trending