ਖੇਤੀਬਾੜੀ

ਪੀ.ਏ.ਯੂ ਵਲੋਂ ਪਰਮਲ ਝੋਨੇ ਦੀ ਨਵੀਂ ਕਿਸਮ ‘ਪੀ ਆਰ 131’ ਕਾਸ਼ਤ ਲਈ ਜਾਰੀ

Published

on

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ ਪਰਮਲ ਝੋਨੇ ਦੀ ਨਵੀਂ ਕਿਸਮ ‘ਪੀ ਆਰ 131’ ਵਿਕਸਤ ਕੀਤੀ ਗਈ ਹੈ। ਇਹ ਕਿਸਮ ਪੱਕਣ ਲਈ ਪਨੀਰੀ ਤੋਂ ਬਾਅਦ ਲੱਗਭੱਗ 110 ਦਿਨਾਂ ਦਾ ਸਮਾਂ ਲੈਂਦੀ ਹੈ।

ਇਸ ਕਿਸਮ ਦਾ ਔਸਤਨ ਝਾੜ 31.0 ਕੁਇੰਟਲ ਪ੍ਰਤੀ ਏਕੜ ਹੈ।ਇਹ ਕਿਸਮ ਪੰਜਾਬ ਵਿੱਚ ਇਸ ਸਮੇਂ ਪਾਈਆਂ ਜਾਂਦੀਆਂ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ 10 ਜਾਤੀਆਂ ਦਾ ਟਾਕਰਾ ਕਰਨ ਦੇ ਸਮਰੱਥ ਹੈ। ਇਸ ਦੇ ਚੌਲ ਲੰਬੇ ਪਤਲੇ (ਲੰਬਾਈ/ਚੌੜਾਈ ਅਨੁਪਾਤ 3.80) ਅਤੇ ਚਮਕਦਾਰ ਹੁੰਦੇ ਹਨ।ਵਧੇਰੇ ਝਾੜ ਅਤੇ ਬੀਮਾਰੀਆਂ ਦਾ ਟਾਕਰਾ ਕਰਨ ਦੇ ਸਮਰੱਥ ਕਿਸਮ ਪੀ ਆਰ 131 ਦੀ ਕਾਸ਼ਤ ਨਾਲ ਕਿਸਾਨਾਂ, ਵਪਾਰੀਆਂ ਅਤੇ ਉਪਭੋਗਤਾਵਾਂ ਨੂੰ ਲਾਭ ਹੋਵੇਗਾ।

ਇਸ ਕਿਸਮ ਦਾ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਇਸ ਦੇ ਖੇਤਰੀ ਖੋਜ ਕੇਂਦਰਾਂ ਅਤੇ ਲਾਡੋਵਾਲ, ਨਰਾਇਣਗੜ੍ਹ, ਨਾਭਾ ਅਤੇ ਕਪੂਰਥਲਾ ਵਿਖੇ ਸਥਿੱਤ ਬੀਜ ਫਾਰਮਾਂ, ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਤੇ ਉਪਲੱਭਧ ਹੈ।

Facebook Comments

Trending

Copyright © 2020 Ludhiana Live Media - All Rights Reserved.