ਪੰਜਾਬ ਨਿਊਜ਼
ਪੀ.ਏ.ਯੂ. ਨੇ ਸਮਾਰਟ ਸੀਡਰ ਤਕਨਾਲੋਜੀ ਦੇ ਵਪਾਰੀਕਰਨ ਲਈ ਸਮਝੌਤੇ ‘ਤੇ ਕੀਤੇ ਦਸਤਖਤ
Published
3 years agoon

ਲੁਧਿਆਣਾ : ਪੀ.ਏ.ਯੂ. ਨੇ ਪਾਤੜਾਂ ਸਥਿਤ ਖੇਤੀ ਮਸ਼ੀਨਰੀ ਫਰਮ ਮੈਸਰਜ਼ ਵਿਰਦੀ ਐਗਰੋ ਟੈਕਨਾਲੋਜੀ ਨਾਲ ਟਰੈਕਟਰ ਦੁਆਰਾ ਚਲਾਏ ਜਾਣ ਵਾਲੇ ਪੀ.ਏ.ਯੂ. ਸਮਾਰਟ ਸੀਡਰ ਦੇ ਵਪਾਰੀਕਰਨ ਦੇ ਸਮਝੌਤੇ ਤੇ ਹਸਤਾਖਰ ਕੀਤੇ ਗਏ ਹਨ। ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਪ੍ਰੋਪਰਾਈਟਰ ਤੇਜਿੰਦਰ ਸਿੰਘ ਨੇ ਆਪਣੀਆਂ ਸੰਸਥਾਵਾਂ ਦੀ ਤਰਫੋਂ ਸਮਝੌਤੇੇ ’ਤੇ ਹਸਤਾਖਰ ਕੀਤੇ। ਮਿਲਖ਼ ਅਧਿਕਾਰੀ ਡਾ. ਜਸਕਰਨ ਸਿੰਘ ਮਾਹਲ ਨੇ ਡਾ. ਰਾਜੇਸ਼ ਗੋਇਲ ਵਿਗਿਆਨੀ ਅਤੇ ਡਾ: ਮਨਪ੍ਰੀਤ ਸਿੰਘ ਪਸਾਰ ਵਿਗਿਆਨੀ ਨੂੰ ਤਕਨਾਲੋਜੀ ਦੇ ਵਪਾਰੀਕਰਨ ਲਈ ਵਧਾਈ ਦਿੱਤੀ।
ਇਹਨਾਂ ਵਿਗਿਆਨੀਆਂ ਦੁਆਰਾ ਪ੍ਰਦਾਨ ਕੀਤੇ ਗਏ ਵੇਰਵਿਆਂ ਅਨੁਸਾਰ ਪੀ.ਏ.ਯੂ. ਸਮਾਰਟ ਸੀਡਰ ਝੋਨੇ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਤੇ ਵਿਛਾ ਕੇ ਉਸਦੀ ਸੰਭਾਲ ਕਰਦਾ ਹੈ ਅਤੇ ਇਸ ਤਰ੍ਹਾਂ ਇਹ ਮਸ਼ੀਨ ਹੈਪੀ ਸੀਡਰ ਅਤੇ ਸੁਪਰ ਸੀਡਰ ਦੋਵਾਂ ਮਸ਼ੀਨਾਂ ਦਾ ਸੁਮੇਲ ਹੈ । ਪੀ.ਏ.ਯੂ. ਸਮਾਰਟ ਸੀਡਰ ਕਣਕ ਦੇ ਬੀਜ ਨੂੰ ਮਿੱਟੀ ਦੇ ਇੱਕ ਚੰਗੀ ਤਰ੍ਹਾਂ ਵਾਹੇ ਹੋਏ ਸਿਆੜ ਵਿੱਚ ਪੋਰਦਾ ਹੈ ਅਤੇ ਮਿੱਟੀ ਨਾਲ ਬੀਜ ਦੀਆਂ ਕਤਾਰਾਂ ਨੂੰ ਢੱਕਦਾ ਹੈ, ਇਸ ਮਸ਼ੀਨ ਨੂੰ 45 ਤੋਂ 50 ਹਾਰਸ ਪਾਵਰ ਟਰੈਕਟਰ ਨਾਲ ਚਲਾਇਆ ਜਾ ਸਕਦਾ ਹੈ।
ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਮਹੇਸ਼ ਕੁਮਾਰ ਨਾਰੰਗ ਨੇ ਦੱਸਿਆ ਕਿ ਇਹ ਮਸ਼ੀਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਮਦਦ ਕਰੇਗੀ ਕਿਉਂਕਿ ਇਸ ਮਸ਼ੀਨ ਵਿੱਚ ਸੁਪਰ ਸੀਡਰ ਅਤੇ ਹੈਪੀ ਸੀਡਰ ਤਕਨੀਕ ਦੇ ਲਾਭ ਹਨ। ਸਾਲ 2021 ਵਿੱਚ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਪ੍ਰੋਜੈਕਟ ਤਹਿਤ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਲਗਭਗ 200 ਹੈਕਟੇਅਰ ਖੇਤਰ ਵਿੱਚ ਸਮਾਰਟ ਸੀਡਰ ਦੇ ਵੱਡੇ ਪੱਧਰ ਦੇ ਪ੍ਰਦਰਸ਼ਨ ਕੀਤੇ ਗਏ ਸਨ ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ