ਪੰਜਾਬੀ

ਪੀ.ਏ.ਯੂ. ਨੇ ਪਲਾਸਟਿਕ ਪ੍ਰਦੂਸ਼ਣ ਦੇ ਹੱਲ ਬਾਰੇ ਫੈਲਾਈ ਜਾਗਰੂਕਤਾ

Published

on

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਨੇ ਬੀਤੇ ਦਿਨੀਂ ਮਿਸਨ ਲਾਈਫ ਸਟਾਈਲ ਫਾਰ ਇਨਵਾਇਰਮੈਂਟ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ| ਇਸ ਸਮਾਗਮ ਦਾ ਮੁੱਖ ਉਦੇਸ ਵਿਦਿਆਰਥੀਆਂ ਵਿੱਚ ਵਾਤਾਵਰਨ ਦੀ ਮਹੱਤਤਾ ਅਤੇ ਇਸ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣਾ ਸੀ|

ਵਿਸਵ ਵਾਤਾਵਰਨ ਦਿਵਸ 2023 ਦੇ ਉਦੇਸ਼ ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ ਬਾਰੇ ਚਰਚਾ ਕਰਦੇ ਹੋਏ ਡਾ. ਸੁਖਦੀਪ ਕੌਰ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ | ਉਹਨਾਂ ਨੇ ਪਲਾਸਟਿਕ ਦੀ ਵਰਤੋਂ ਤੋਂ ਬਚਣ ਅਤੇ ਵਾਤਾਵਰਨ ਨੂੰ ਬਚਾਉਣ ਲਈ ਵੱਖ-ਵੱਖ ਤਰੀਕਿਆਂ ਦਾ ਸੁਝਾਅ ਦਿੱਤਾ| ਨਾਲ ਹੀ ਉਹਨਾਂ ਨੇ ਘਰੇਲੂ ਪੱਧਰ ’ਤੇ ਪਾਣੀ ਅਤੇ ਊਰਜਾ ਬਚਾਉਣ ਲਈ ਵੱਖ-ਵੱਖ ਢੰਗਾਂ ਬਾਰੇ ਵੀ ਦੱਸਿਆ|

 ਡਾ. ਮਨਦੀਪ ਸ਼ਰਮਾ ਨੇ ਵਿਦਿਆਰਥੀਆਂ ਨਾਲ ਰੁੱਖ ਲਗਾਉਣ ਦੀ ਮਹੱਤਤਾ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਕਿਹਾ ਕਿ ਰੁੱਖ ਲਗਾਉਣ ਨਾਲ ਜੰਗਲਾਂ ਦੀ ਕਟਾਈ, ਮਿੱਟੀ ਦਾ ਖੋਰਾ ਅਤੇ ਆਲਮੀ ਤਪਸ਼ ਵਰਗੇ ਵਾਤਾਵਰਣ ਸੰਬੰਧੀ ਮੁੱਦਿਆਂ ਦਾ ਮੁਕਾਬਲਾ ਕੀਤਾ ਜਾਂਦਾ ਹੈ | ਉਨ•ਾਂ ਵਿਦਿਆਰਥੀਆਂ ਨੂੰ ਰੁੱਖ ਲਗਾਉਣ ਲਈ ਲਾਮਬੰਦ ਕੀਤਾ ਅਤੇ ਜੋਰ ਦਿੱਤਾ ਕਿ ਹਰੇਕ ਨੂੰ ਇੱਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ|
ਇਸ ਪ੍ਰੋਗਰਾਮ ਤਹਿਤ ਜ਼ਿਲ•ਾ ਲੁਧਿਆਣਾ ਦੇ ਬਲਾਕ ਗਿੱਲ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ, ਕੁਇਜ ਮੁਕਾਬਲੇ, ਵਾਦ-ਵਿਵਾਦ ਆਦਿ ਮੁਕਾਬਲੇ ਕਰਵਾਏ ਗਏ| ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ| ਇਸ ਮੁਹਿੰਮ ਵਿੱਚ 500 ਦੇ ਕਰੀਬ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੇ ਭਾਗ ਲਿਆ|

Facebook Comments

Trending

Copyright © 2020 Ludhiana Live Media - All Rights Reserved.