ਪੰਜਾਬੀ ਪੀ.ਏ.ਯੂ. ਦੇ ਦੌਰੇ ਤੇ ਆਏ ਆਨੰਦ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ Published 2 years ago on September 28, 2023 By Shukdev Singh Share Tweet ਬੀਤੇ ਦਿਨੀਂ ਆਨੰਦ ਖੇਤੀਬਾੜੀ ਯੂਨੀਵਰਸਿਟੀ ਦੇ 39 ਪੀ ਜੀ ਵਿਦਿਆਰਥੀਆਂ ਨੇ ਇਕ ਅਕਾਦਮਿਕ ਯਾਤਰਾ ਵਜੋਂ ਪੀ.ਏ.ਯੂ. ਦੇ ਬਿਜ਼ਨਸ ਸਟੱਡੀਜ਼ ਸਕੂਲ ਦਾ ਦੌਰਾ ਕੀਤਾ| ਇਹ ਦੌਰਾ ਨਾਹੇਪ-ਕਾਸਟ ਪ੍ਰੋਜੈਕਟ ਤਹਿਤ ਕੀਤਾ ਗਿਆ| ਸਕੂਲ ਦੇ ਡਾਇਰੈਕਟਰ ਡਾ. ਰਮਨਦੀਪ ਸਿੰਘ ਨੇ ਦੌਰਾ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਨਿਗਰਾਨ ਅਧਿਆਪਕਾਂ ਦਾ ਸਵਾਗਤ ਕੀਤਾ ਅਤੇ ਅਜੋਕੇ ਯੁੱਗ ਵਿਚ ਖੇਤੀ ਕਾਰੋਬਾਰੀ ਸਿਖਲਾਈ ਦੇ ਨਾਲ-ਨਾਲ ਅਜਿਹੀਆਂ ਵਿਦਿਅਕ ਯਾਤਰਾਵਾਂ ਦੀ ਮਹੱਤਤਾ ਉੱਪਰ ਜ਼ੋਰ ਦਿੱਤਾ| ਡਾ. ਰਮਨਦੀਪ ਨੇ ਕਿਹਾ ਕਿ ਖੇਤੀ ਉੱਦਮ ਹੀ ਕਾਰੋਬਾਰ ਦਾ ਰਾਹ ਪੱਧਰਾ ਕਰਦਾ ਹੈ| ਨਾਲ ਹੀ ਉਹਨਾਂ ਨੇ ਸਵੈ-ਰੁਜ਼ਗਾਰ ਦੇ ਮੌਕਿਆਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ| ਡਾ. ਰਮਨਦੀਪ ਨੇ ਕਿਹਾ ਕਿ ਬੇਰੁਜ਼ਗਾਰੀ ਨੂੰ ਨੱਥ ਪਾਉਣ ਲਈ ਸਵੈ-ਰੁਜ਼ਗਾਰ ਅਤੇ ਨਵੇਂ ਕਾਰੋਬਾਰੀ ਵਿਚਾਰ ਸਾਹਮਣੇ ਆਉਣੇ ਜ਼ਰੂਰੀ ਹਨ| ਉਹਨਾਂ ਨੇ ਵਿਦਿਆਰਥੀਆਂ ਨੂੰ ਨਵੀਆਂ ਚੀਜ਼ਾਂ ਸਿੱਖਣ ਅਤੇ ਸਿਰਜਣਾਤਮਕ ਢੰਗ ਨਾਲ ਉਹਨਾਂ ਨੂੰ ਲਾਗੂ ਕਰਨ ਤੇ ਜ਼ੋਰ ਦਿੱਤਾ| ਆਨੰਦ ਯੂਨੀਵਰਸਿਟੀ ਦੇ ਓਪਰੇਸ਼ਨ ਮੈਨੇਜਮੈਂਟ ਦੇ ਮੁਖੀ ਡਾ. ਸ਼ਕਤੀਰੰਜਨ ਪਾਣੀਗ੍ਰਹੀ ਦੇ ਵਿਦਿਆਰਥੀਆਂ ਨੂੰ ਸਵਾਲ-ਜਵਾਬ ਸ਼ੈਸਨ ਰਾਹੀਂ ਉਤਸ਼ਾਹਤ ਕੀਤਾ| Facebook Comments Related Topics:anand universitybusiness schoolLudhianaPAU.students vist Up Next ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਜਪਾਨੀ ਕਿਤਾਬ ਇਕੀਗਾਈ ਦਾ ਪੰਜਾਬੀ ਅਨੁਵਾਦ ਕੀਤਾ ਰਿਲੀਜ਼ Don't Miss MTS ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਵਸ Advertisement You may like ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ Trending