Connect with us

ਪੰਜਾਬੀ

ਪੀ.ਏ.ਯੂ. ਦੇ ਦੌਰੇ ਤੇ ਆਏ ਆਨੰਦ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ

Published

on

PAU Students of Anand Agricultural University who came on the visit
ਬੀਤੇ ਦਿਨੀਂ ਆਨੰਦ ਖੇਤੀਬਾੜੀ ਯੂਨੀਵਰਸਿਟੀ ਦੇ 39 ਪੀ ਜੀ ਵਿਦਿਆਰਥੀਆਂ ਨੇ ਇਕ ਅਕਾਦਮਿਕ ਯਾਤਰਾ ਵਜੋਂ ਪੀ.ਏ.ਯੂ. ਦੇ ਬਿਜ਼ਨਸ ਸਟੱਡੀਜ਼ ਸਕੂਲ ਦਾ ਦੌਰਾ ਕੀਤਾ| ਇਹ ਦੌਰਾ ਨਾਹੇਪ-ਕਾਸਟ ਪ੍ਰੋਜੈਕਟ ਤਹਿਤ ਕੀਤਾ ਗਿਆ| ਸਕੂਲ ਦੇ ਡਾਇਰੈਕਟਰ ਡਾ. ਰਮਨਦੀਪ ਸਿੰਘ ਨੇ ਦੌਰਾ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਨਿਗਰਾਨ ਅਧਿਆਪਕਾਂ ਦਾ ਸਵਾਗਤ ਕੀਤਾ ਅਤੇ ਅਜੋਕੇ ਯੁੱਗ ਵਿਚ ਖੇਤੀ ਕਾਰੋਬਾਰੀ ਸਿਖਲਾਈ ਦੇ ਨਾਲ-ਨਾਲ ਅਜਿਹੀਆਂ ਵਿਦਿਅਕ ਯਾਤਰਾਵਾਂ ਦੀ ਮਹੱਤਤਾ ਉੱਪਰ ਜ਼ੋਰ ਦਿੱਤਾ|

ਡਾ. ਰਮਨਦੀਪ ਨੇ ਕਿਹਾ ਕਿ ਖੇਤੀ ਉੱਦਮ ਹੀ ਕਾਰੋਬਾਰ ਦਾ ਰਾਹ ਪੱਧਰਾ ਕਰਦਾ ਹੈ| ਨਾਲ ਹੀ ਉਹਨਾਂ ਨੇ ਸਵੈ-ਰੁਜ਼ਗਾਰ ਦੇ ਮੌਕਿਆਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ| ਡਾ. ਰਮਨਦੀਪ ਨੇ ਕਿਹਾ ਕਿ ਬੇਰੁਜ਼ਗਾਰੀ ਨੂੰ ਨੱਥ ਪਾਉਣ ਲਈ ਸਵੈ-ਰੁਜ਼ਗਾਰ ਅਤੇ ਨਵੇਂ ਕਾਰੋਬਾਰੀ ਵਿਚਾਰ ਸਾਹਮਣੇ ਆਉਣੇ ਜ਼ਰੂਰੀ ਹਨ| ਉਹਨਾਂ ਨੇ ਵਿਦਿਆਰਥੀਆਂ ਨੂੰ ਨਵੀਆਂ ਚੀਜ਼ਾਂ ਸਿੱਖਣ ਅਤੇ ਸਿਰਜਣਾਤਮਕ ਢੰਗ ਨਾਲ ਉਹਨਾਂ ਨੂੰ ਲਾਗੂ ਕਰਨ ਤੇ ਜ਼ੋਰ ਦਿੱਤਾ| ਆਨੰਦ ਯੂਨੀਵਰਸਿਟੀ ਦੇ ਓਪਰੇਸ਼ਨ ਮੈਨੇਜਮੈਂਟ ਦੇ ਮੁਖੀ ਡਾ. ਸ਼ਕਤੀਰੰਜਨ ਪਾਣੀਗ੍ਰਹੀ ਦੇ ਵਿਦਿਆਰਥੀਆਂ ਨੂੰ ਸਵਾਲ-ਜਵਾਬ ਸ਼ੈਸਨ ਰਾਹੀਂ ਉਤਸ਼ਾਹਤ ਕੀਤਾ|

Facebook Comments

Trending