ਪੰਜਾਬੀ

PAU ਦੇ ਵਿਦਿਆਰਥੀਆਂ ਨੇ ਵੇਚੀ ਚਾਹ, ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਖਿਲਾਇਆ ਸੈਂਡਵਿਚ

Published

on

ਲੁਧਿਆਣਾ : ਸ਼ਨੀਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਪੀਐਚਡੀ, ਐਮਸੀਸੀ, ਬੀਐਸਸੀ ਦੇ ਵਿਦਿਆਰਥੀਆਂ ਨੇ ਚਾਹ, ਸੈਂਡਵਿਚ, ਮੱਠੀਆਂ, ਪਕੌੜੇ ਵੇਚ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਵੀ ਵਿਦਿਆਰਥੀਆਂ ਵਿਚਕਾਰ ਪਹੁੰਚ ਗਏ। ਵਿਦਿਆਰਥੀਆਂ ਨੇ ਉਨ੍ਹਾਂ ਨੂੰ ਚਾਹ, ਪਾਣੀ ਅਤੇ ਸੈਂਡਵਿਚ ਵੀ ਖੁਆ ਕੇ ਭੇਜਿਆ।

ਵਿਧਾਇਕ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਖੇਤੀਬਾੜੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਨਾਲ ਗੱਲ ਕਰਨਗੇ। ਪਰ ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਆਪਣਾ ਧਰਨਾ ਜਾਰੀ ਰੱਖਣਗੇ। ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਸੋਮਵਾਰ ਤੋਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਗ੍ਰੈਜੂਏਟ, ਪੋਸਟ ਗ੍ਰੈਜੂਏਟ ਅਤੇ ਪੀਐਚਡੀ ਦੇ ਵਿਦਿਆਰਥੀਆਂ ਨੇ ਗੇਟ ਨੰਬਰ ਇੱਕ ਦੇ ਬਾਹਰ ਧਰਨਾ ਦਿੱਤਾ ਅਤੇ ਸਬਜ਼ੀਆਂ ਵੇਚੀਆਂ। ਇਸ ਦੌਰਾਨ ਪੱਕੇ ਧਰਨੇ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਸਵੇਰੇ ਵਿਦਿਆਰਥੀਆਂ ਨੇ ਵੱਖਰਾ ਧਰਨਾ ਦੇ ਕੇ ਸਬਜ਼ੀ ਵੇਚੀ ਸੀ।

Facebook Comments

Trending

Copyright © 2020 Ludhiana Live Media - All Rights Reserved.