Connect with us

ਪੰਜਾਬੀ

ਪੀਏਯੂ ਦੇ ਵਿਦਿਆਰਥੀਆਂ ਨੇ ਕੀਤਾ ਅਨੋਖਾ ਪ੍ਰਦਰਸ਼ਨ, ਗੇਟ ਨੰਬਰ ਇੱਕ ਦੇ ਬਾਹਰ ਵੇਚੀਆਂ ਸਬਜ਼ੀਆਂ

Published

on

PAU students staged a unique display, selling vegetables outside gate number one

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗ੍ਰੈਜੂਏਟ, ਪੋਸਟ ਗ੍ਰੈਜੂਏਟ ਅਤੇ ਪੀਐਚਡੀ ਵਿਦਿਆਰਥੀਆਂ ਵੱਲੋਂ ਗੇਟ ਨੰਬਰ ਇੱਕ ਦੇ ਬਾਹਰ ਵੀ ਧਰਨਾ ਜਾਰੀ ਰੱਖਿਆ ਗਿਆ। ਸਵੇਰੇ ਵਿਦਿਆਰਥੀਆਂ ਨੇ ਵੱਖਰੇ ਢੰਗ ਨਾਲ ਰੋਸ ਮੁਜ਼ਾਹਰਾ ਕਰਦਿਆਂ ਸਬਜ਼ੀਆਂ ਵੇਚੀਆਂ। ਵਿਦਿਆਰਥੀਆਂ ਨੇ 15 ਕਿਲੋ ਸਬਜ਼ੀਆਂ ਜਿਨ੍ਹਾਂ ਵਿਚ ਗਾਜਰ, ਸ਼ਿਮਲਾ ਮਿਰਚ, ਪੱਤਾ ਗੋਭੀ, ਫਲੀਦਾਰ ਸਬਜ਼ੀਆਂ, ਪਿਆਜ਼, ਆਲੂ ਆਦਿ ਸ਼ਾਮਲ ਸਨ।

ਵਿਦਿਆਰਥੀਆਂ ਦੀ ਮੰਗ ਹੈ ਕਿ ਖੇਤੀਬਾੜੀ, ਬਾਗਬਾਨੀ ਵਿਭਾਗ ਵਿਚ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਯੂਨੀਵਰਸਿਟੀ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਨਹੀਂ ਭਰ ਰਹੀ ਜਦਕਿ ਬੀਐਸਸੀ, ਐਮਐਸਸੀ, ਪੀਐਚਡੀ ਕਰ ਚੁੱਕੇ ਵਿਦਿਆਰਥੀ ਬੇਰੁਜ਼ਗਾਰ ਹਨ। ਹੁਣ ਤੱਕ ਉਹ ਆਪਣੀ ਮੰਗ ਨੂੰ ਲੈ ਕੇ ਕੁਝ ਘੰਟੇ ਰੋਸ ਪ੍ਰਦਰਸ਼ਨ ਕਰਦੇ ਸਨ ਪਰ ਹੁਣ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

ਵਿਦਿਆਰਥੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ 60 ਫ਼ੀਸਦੀ ਸੀਟਾਂ ਖ਼ਾਲੀ ਪਈਆਂ ਹਨ। ਪੰਜਾਬ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਪਿਛਲੀਆਂ ਸਰਕਾਰਾਂ ਨੇ ਵੀ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਕੋਈ ਖਾਸ ਕਦਮ ਨਹੀਂ ਚੁੱਕੇ ਸਨ ਅਤੇ ਹੁਣ ਵੀ ਕੁਝ ਨਹੀਂ ਕੀਤਾ ਜਾ ਰਿਹਾ। ਮੀਟਿੰਗ ਦੌਰਾਨ ਪੀਏਯੂ ਸਟੂਡੈਂਟਸ ਯੂਨੀਅਨ ਦੇ ਬਬਨਪ੍ਰੀਤ, ਬਿਮਲਜੀਤ, ਵਿਨੇ ਸੇਖੋਂ, ਸੁਖਦੀਪ ਸਿੰਘ ਅਤੇ ਹੋਰ ਬਹੁਤ ਸਾਰੇ ਵਿਦਿਆਰਥੀ ਹਾਜ਼ਰ ਸਨ।

Facebook Comments

Trending