Connect with us

ਪੰਜਾਬੀ

ਪੀ.ਏ.ਯੂ. ਦੇ ਵਿਦਿਆਰਥੀ ਨੂੰ ਮਿਲਿਆ ਸਰਵੋਤਮ ਖੋਜ ਐਵਾਰਡ

Published

on

PAU The best research award was given to the student of

ਲੁਧਿਆਣਾ : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਮਾਨਵ ਵਿਕਾਸ ਅਤੇ ਪਰਿਵਾਰਕ ਅਧਿਐਨ ਵਿਭਾਗ ਵਿੱਚ ਪੀ ਐੱਚ ਡੀ ਦੀ ਖੋਜਾਰਥੀ ਕੁਮਾਰੀ ਇਰਿਨ ਦਾਸ ਨੂੰ ਬੀਤੇ ਦਿਨੀਂ ਸਰਵੋਤਮ ਖੋਜ ਪੁਰਸਕਾਰ ਨਾਲ ਸਨਮਾਨਿਆ ਗਿਆ | ਇਹ ਪੁਰਸਕਾਰ ਡਾ. ਭੀਮ ਰਾਓ ਅੰਬੇਦਕਰ ਯੂਨੀਵਰਸਿਟੀ ਆਗਰਾ ਵਿੱਚ ਬੀਤੇ ਦਿਨੀਂ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਦਿੱਤਾ ਗਿਆ |

ਜ਼ਿਕਰਯੋਗ ਹੈ ਕਿ ਕੁਮਾਰੀ ਦਾਸ ਯੂ ਜੀ ਸੀ ਦੀ ਜੂਨੀਅਰ ਖੋਜ ਫੈਲੋਸ਼ਿਪ ਪ੍ਰਾਪਤਕਰਤਾ ਵੀ ਹੈ| ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਡਾ. ਪਰਦੀਪ ਕੁਮਾਰ ਛੁਨੇਜਾ, ਡਾ. ਕਿਰਨਜੋਤ ਸਿੱਧੂ ਅਤੇ ਡਾ. ਦੀਪਿਕਾ ਵਿਗ ਨੇ ਕੁਮਾਰੀ ਇਰਿਨ ਦਾਸ ਅਤੇ ਉਹਨਾਂ ਦੇ ਨਿਗਰਾਨ ਡਾ. ਆਸਾ ਚਾਵਲਾ ਠਾਕਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ|

Facebook Comments

Trending