Connect with us

ਪੰਜਾਬੀ

ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਬੰਗਲੌਰ ਵਿਖੇ ਹੋਏ ਰਾਸ਼ਟਰੀ ਯੁਵਕ ਮੇਲੇ ਵਿੱਚ ਮੱਲਾਂ ਮਾਰੀਆਂ

Published

on

PAU The students participated in the National Youth Fair held at Bangalore

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਨਵੀਂ ਦਿੱਲੀ ਵੱਲੋਂ ਜੈਨ ਯੂਨੀਵਰਸਿਟੀ ਬੰਗਲੌਰ ਵਿਖੇ ਆਯੋਜਿਤ ਸਰਵ ਭਾਰਤੀ ਨੈਸ਼ਨਲ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਨਾਟਕ ਅਤੇ ਭਾਸ਼ਣ ਮੁਕਾਬਲੇ ਵਿੱਚ ਅਹਿਮ ਸਥਾਨ ਪ੍ਰਾਪਤ ਕੀਤੇ ਹਨ | ਯੂਨੀਵਰਸਿਟੀ ਦੇ  ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ ਨੇ ਸਬੰਧਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨ|

ਆਪਣੇ ਦਫਤਰ ਵਿਦਿਆਰਥੀਆਂ ਨਾਲ ਮਿਲਣੀ ਕਰਦਿਆਂ ਡਾ ਗੋਸਲ ਨੇ ਕਿਹਾ ਕਿ ਸਹਿ ਵਿਦਿਅਕ ਗਤੀਵਿਧੀਆਂ ਵਿਦਿਆਰਥੀ ਜੀਵਨ ਦਾ ਮਹੱਤਵਪੂਰਨ ਹਿੱਸਾ ਹਨ ਜੋ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ਼ ਅਤੇ ਵਿਅਕਤੀਤਵ ਵਿਕਾਸ ਨੂੰ ਪਕੇਰਾ ਕਰਦੀਆਂ ਹਨ|ਉਹਨਾ ਵਿਦਿਆਰਥੀਆਂ ਨੂੰ ਸਾਹਿਤ, ਸਭਿਆਚਾਰ ਅਤੇ ਖੇਡਾਂ ਵਿੱਚ ਵੱਧ ਚੜਕੇ ਭਾਗ ਲੈਣ ਲਈ ਪ੍ਰੇਰਤ ਕੀਤਾ  |

 ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਨਿਰਦੇਸ਼ਕ ਡਾ ਨਿਰਮਲ ਜੌੜਾ ਨੇ ਦੱਸਿਆ ਕਿ ਇਸ ਰਾਸ਼ਟਰੀ ਯੁਵਕ ਮੇਲੇ ਦੌਰਾਨ ਨਾਟਕ ਮੁਕਾਬਲੇ ਵਿੱਚ ਪੀ ਏ ਯੂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਭਾਸ਼ਣ ਮੁਕਾਬਲੇ ਵਿੱਚ ਤਰੁਨ ਕਪੂਰ ਨੇ ਤੀਸਰਾ ਇਨਾਲ ਜਿਤਿਆ ਹੈ | ਡਾ ਨਿਰਮਲ ਜੌੜਾ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸਾਡੇ ਵਿਦਿਆਰਥੀਆਂ ਰਾਸ਼ਟਰੀ ਪੱਧਰ ਤੇ ਹੋਏ ਇਸ ਮਹਾਂ ਮੁਕਾਬਲੇ ਵਿੱਚ ਇਨਾਮ ਜਿੱਤ ਕੇ ਪੰਾਜ ਐਗਰੀਕਲਚਰਲ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ

Facebook Comments

Trending