ਖੇਤੀਬਾੜੀ

ਪੀ.ਏ.ਯੂ. ਵੱਲੋਂ ਖੇਤੀ ਆਧਾਰਿਤ ਉਦਯੋਗ ਸਥਾਪਿਤ ਕਰਨ ਬਾਰੇ ਲਗਾਇਆ ਸਿਖਲਾਈ ਕੋਰਸ

Published

on

ਲੁਧਿਆਣਾ :  ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਖੇਤੀ ਆਧਾਰਿਤ ਉਦਯੋਗ ਸਥਾਪਿਤ ਕਰਨ ਬਾਰੇ” ਸੰਬੰਧੀ ਪੰਜ ਦਿਨਾਂ ਆਫਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਸਕਿੱਲ ਡਿਵੈਲਪਮੈਂਟ ਸੈਂਟਰ ਦੇ ਐਸੋਸੀਏਟ ਡਾਇਰੈਕਟਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਕੋਰਸ ਵਿੱਚ ਲਗਭਗ 28 ਸਿਖਿਆਰਥੀਆਂ ਨੇ ਭਾਗ ਲਿਆ।

ਉਹਨਾਂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਕੋਰਸ ਦਾ ਮੁੱਖ ਮੰਤਵ ਹੈ ਕਿਸਾਨ ਵੀਰ ਖੇਤੀ ਦੇ ਨਾਲ ਨਾਲ ਛੋਟੇ ਉਦਯੋਗ ਸਥਾਪਿਤ ਕਰਕੇ ਫਸਲਾਂ ਦੀ ਪ੍ਰੋਸੈਸਿੰਗ ਕਰਨ ਅਤੇ ਵੱਧ ਤੋਂ ਵੱਧ ਮੁਨਾਫਾ ਕਮਾਉਣ। ਇਸ ਮੌਕੇ ਤੇ ਕੋਰਸ ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਇਸ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਇਹ ਕੋਰਸ ਛੋਟੇ ਪੱਧਰ ਤੇ ਉਦਯੋਗ ਸਥਾਪਿਤ ਕਰਨ ਲਈ ਸਹਾਈ ਸਿੱਧ ਹੁੰਦਾ ਹੈ।

ਇਸ ਕੋਰਸ ਦੇ ਤਕਨੀਕੀ ਮਾਹਿਰ ਡਾ. ਤਰਸੇਮ ਚੰਦ ਨੇ ਪੰਜਾਬ ਰਾਜ ਵਿੱਚ ਖੇਤੀ ਆਧਾਰਿਤ ਧੰਦਿਆਂ ਦੀ ਮਹਤੱਤਾ ਬਾਰੇ, ਹਲਦੀ ਅਤੇ ਮਿਰਚਾਂ ਦੀ ਪ੍ਰੋਸੈਸਿੰਗ ਕਰਨ ਲਈ ਮਸ਼ੀਨਾਂ ਬਾਰੇ, ਡਾ. ਐਮ.ਐਸ. ਆਲਮ ਨੇ ਖੇਤੀ ਆਧਾਰਿਤ ਕਾਰਖਾਨੇ ਲਗਾਉਣ ਬਾਰੇ ਅਤੇ ਉਸਦੀ ਰਿਪੋਰਟ ਤਿਆਰ ਕਰਨ ਬਾਰੇ, ਡਾ. ਸੰਧਿਆ ਸਿੰਘ ਨੇ ਤੇਲ ਬੀਜ ਅਤੇ ਝੋਨੇ ਦੀ ਪ੍ਰੋਸੈਸਿੰਗ, ਡਾ. ਸਤੀਸ਼ ਕੁਮਾਰ ਨੇ ਬੀਜਾਂ ਦੀ ਪ੍ਰੋਸੈਸਿੰਗ ਅਤੇ ਪਿਆਜਾਂ ਦੀ ਪ੍ਰੋਸੈਸਿੰਗ ਬਾਰੇ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ।

ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਡਾ. ਰੋਹਿਤ ਸ਼ਰਮਾ, ਡਾ. ਮਨਿੰਦਰ ਕੌਰ ਅਤੇ ਸ. ਕਰਨਵੀਰ ਸਿੰਘ ਨੇ ਪਿੰਡ ਦੱਦਾਹੂਰ, ਤਹਿਸੀਲ ਰਾਏਕੋਟ ਵਿਖੇ ਐਗਰੋ ਪ੍ਰੋਸੈਸਿੰਗ ਕੰਪਲੈਕਸ ਦਾ ਗਿਆਨਵਰਧਕ ਦੌਰਾ ਵੀ ਕਰਵਾਇਆ। ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.