ਮਿਲੀ ਸੂਚਨਾ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਨੁਸਾਰ ਇਹ ਫੈਸਲਾ 1 ਅਗਸਤ, 2023 ਤੋਂ ਲਾਗੂ ਹੋਵੇਗਾ।
ਵਿੱਤ ਮੰਤਰੀ ਚੀਮਾ ਅਨੁਸਾਰ ਵਿੱਤ ਵਿਭਾਗ ਵੱਲੋਂ ਇਸ ਕਾਰਜ ਲਈ ਲੋੜੀਂਦੇ ਸਾਲਾਨਾ ਦੇ ਬਜ਼ਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਆਜਾਦੀ ਘੁਲਾਟੀਏ, ਮ੍ਰਿਤਕ ਆਜਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਿਲ ਹਨ, ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ। ਵਿੱਤ ਵਿਭਾਗ ਵੱਲੋਂ ਮਾਰਚ 2020 ਵਿੱਚ 1 ਅਪ੍ਰੈਲ, 2021 ਤੋਂ ਸੁਤੰਤਰਤਾ ਸੈਨਿਕ ਸਨਮਾਨ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਸੀ।