Connect with us

ਪੰਜਾਬੀ

18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਆਪਣੀ ਵੋਟ ਜ਼ਰੂਰ ਬਣਾਉਣ – ਜ਼ਿਲ੍ਹਾ ਚੋਣ ਅਫ਼ਸਰ

Published

on

People 18 years of age or older must cast their vote - District Electoral Officer

ਲੁਧਿਆਣਾ :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 01-01-2022 ਦੇ ਆਧਾਰ ‘ਤੇ ਜਿਨ੍ਹਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ (ਭਾਵੇਂ ਉਹ ਟ੍ਰਾਂਸਜੈਂਡਰ, ਦਿਵਿਆਂਗ, ਭਾਰਤੀ ਪਾਸਪੋਰਟ ਧਾਰਕ ਐਨ.ਆਰ.ਆਈ., ਮਾਈਗ੍ਰੇਂਟ ਲੇਬਰ, ਨੌਜਵਾਨ ਹੋਣ) ਤਾਂ ਉਹ ਆਪਣੀ ਵੋਟ ਬਣਾ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜ਼ਨ ਦਾ ਪ੍ਰੋਗਰਾਮ 01-11-2021 ਤੋ ਮਿਤੀ 30-11-2021 ਤੱਕ ਸੁਰੂ ਕੀਤਾ ਜਾਣਾ ਹੈ ਅਤੇ ਪ੍ਰੋਗਰਾਮ ਅਨੁਸਾਰ ਨਿਸ਼ਚਿਤ ਮਿਤੀਆਂ 06-11-2021 (ਦਿਨ ਸ਼ਨੀਵਾਰ), 07-11-2021 (ਦਿਨ ਐਤਵਾਰ) ਅਤੇ ਮਿਤੀ 20-11-2021 (ਦਿਨ ਸ਼ਨੀਵਾਰ), 21-11-2021 (ਦਿਨ ਐਤਵਾਰ) ਨੂੰ ਸਪੈਸ਼ਲ ਕੈਂਪ ਦੌਰਾਨ ਬੂਥ ਲੈਵਲ ਅਫ਼ਸਰਾਂ ਵੱਲੋਂ ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ ਆਪਣੇ ਬੂਥਾਂ ‘ਤੇ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਹਰ ਨਾਗਰਿਕ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਵੋਟ ਜ਼ਰੂਰ ਬਣਾਵੇ ਅਤੇ ਇਸ ਦਾ ਲਾਜ਼ਮੀ ਤਰੀਕੇ ਨਾਲ ਇਸਤੇਮਾਲ ਕਰਕੇ ਦੇਸ਼ ਦੇ ਮਜ਼ਬੂਤ ਲੋਕਤੰਤਰ ਵਿੱਚ ਆਪਣਾ ਹਿੱਸਾ ਪਾਵੇ। ਇਸ ਲਈ ਉਨ੍ਹਾਂ ਦੋਬਾਰਾ ਅਪੀਲ ਕੀਤੀ ਕਿ ਜ਼ਿਨ੍ਹਾਂ ਨਾਗਿਰਕਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਜ਼ਰੂਰ ਬਣਾਉਣ।

Facebook Comments

Trending