ਲੁਧਿਆਣਾ: ਸ਼ਹਿਰ ਵਿੱਚ ਬੰਦੂਕ ਦੇ ਲਾਇਸੈਂਸ ਦੇ ਨਵੀਨੀਕਰਨ ਅਤੇ ਨਵਾਂ ਲਾਇਸੈਂਸ ਬਣਾਉਣ ਅਤੇ ਬੰਦੂਕ ਨਾਲ ਸਬੰਧਤ ਹੋਰ ਸਾਰੇ ਕੰਮ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੀ ਅਸਲਾ ਬਰਾਂਚ ਦੇ ਇੰਸਪੈਕਟਰ ਪਰਮਜੀਤ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਅਸਲਾ ਬਰਾਂਚ ਵਿੱਚ ਕੋਈ ਵੀ ਮੁਲਾਜ਼ਮ ਤਾਇਨਾਤ ਨਹੀਂ ਕੀਤਾ ਗਿਆ ਹੈ ਅਤੇ ਪਿਛਲੇ ਦੋ ਮਹੀਨਿਆਂ ਤੋਂ ਬਰਾਂਚ ਵਿੱਚ ਸਿਰਫ਼ ਇੱਕ ਪੁਲਿਸ ਮੁਲਾਜ਼ਮ ਹੀ ਕੰਮ ਕਰ ਰਿਹਾ ਹੈ।ਜਿਸ ਕਾਰਨ ਲੋਕਾਂ ਨੂੰ ਅਸਲਾ ਲਾਇਸੈਂਸ ਰੀਨਿਊ ਕਰਵਾਉਣ, ਨਵਾਂ ਲਾਇਸੈਂਸ ਬਣਾਉਣ ਅਤੇ ਅਸਲਾ ਸਬੰਧੀ ਸਾਰੇ ਕੰਮ ਕਰਵਾਉਣ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸਲਾ ਬ੍ਰਾਂਚ ਦੇ ਸਾਰੇ ਕੰਪਿਊਟਰ ਟੁੱਟੇ ਪਏ ਹਨ।