Connect with us

ਪੰਜਾਬੀ

ਲੋਕ ਕਾਂਗਰਸ ਦੀ ਸਰਕਾਰ ਤੋਂ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਨੇ – ਮਹੇਸ਼ਇੰਦਰ ਗਰੇਵਾਲ

Published

on

People are feeling cheated by the Congress government - Maheshinder Grewal

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਤੋਂ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੋਕਾਂ ਦਾ ਸਮਰਥਨ ਲਗਾਤਾਰ ਮਿਲਣਾ ਜਾਰੀ ਹੈ।

ਜਿਨ੍ਹਾਂ ਵਲੋਂ ਜਵਾਹਰ ਨਗਰ ਇਲਾਕੇ ਵਿਚ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਅਕਾਲੀ ਦਲ ਦੀ ਸਰਕਾਰ ਆਉਣ ਤੇ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਗਰੇਵਾਲ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ, ਜਿਨ੍ਹਾਂ ਵਲੋਂ ਚੋਣਾਂ ਵੇਲੇ ਸੂਬੇ ਦੇ ਲੋਕਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ ਹੈ।

ਬਲਕਿ ਜਿਹੜੀਆਂ ਸਹੂਲਤਾਂ ਅਕਾਲੀ ਦਲ ਦੀ ਸਰਕਾਰ ਵੇਲੇ ਉਨ੍ਹਾਂ ਨੂੰ ਮਿਲੀਆਂ ਸਨ, ਉਹ ਵੀ ਵਾਪਸ ਲਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਕਾਲੀ ਦਲ-ਬਸਪਾ ਸਰਕਾਰ ਆਉਣ ‘ਤੇ ਉਨ੍ਹਾਂ ਦੇ ਅਧਿਕਾਰਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ।

Facebook Comments

Trending