Connect with us

ਅਪਰਾਧ

ਮੋਬਾਇਲ ਫੋਨ ਚੋਰੀ ਕੇ ਭੱਜ ਰਿਹਾ ਮੁਲਜ਼ਮ ਲੋਕਾਂ ਨੇ ਕੀਤਾ ਕਾਬੂ

Published

on

People arrested the accused who was running away after stealing a mobile phone

ਲੁਧਿਆਣਾ: ਚੌੜੇ ਬਜ਼ਾਰ ਚੋਂ ਰਾਹਗੀਰ ਕੋਲੋਂ ਮੋਬਾਇਲ ਫੋਨ ਚੋਰੀ ਕਰਕੇ ਫਰਾਰ ਹੋ ਰਹੇ ਇਕ ਮੁਲਜ਼ਮ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ| ਇਸ ਮਾਮਲੇ ਸੰਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪੰਜਾਬੀ ਬਾਗ ਅਰਬਨ ਵਿਹਾਰ ਜਵੱਦੀ ਦੇ ਰਹਿਣ ਵਾਲੇ ਚੰਚਲ ਸਿੰਘ ਨੇ ਦੱਸਿਆ ਕਿ ਉਹ ਚੌੜਾ ਬਜ਼ਾਰ ਵਿਚ ਖਰੀਦਦਾਰੀ ਕਰਨ ਲਈ ਆਏ ਸਨ| ਇਸੇ ਦੌਰਾਨ ਇਕ ਨੌਜਵਾਨ ਨੇ ਉਨ੍ਹਾਂ ਦਾ ਮੋਬਾਈਲ ਫੋਨ ਚੋਰੀ ਕਰ ਲਿਆ|

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੂੰ ਮੌਕੇ ਤੋਂ ਫਰਾਰ ਹੋਣ ਲੱਗਾ ਇਸ ਦੌਰਾਨ ਚੰਚਲ ਸਿੰਘ ਨੇ ਰੌਲਾ ਪਾ ਦਿੱਤਾ। ਆਲੇ-ਦੁਆਲੇ ਦੇ ਕੁਝ ਰਾਹਗੀਰਾਂ ਨੇ ਮੁਲਜ਼ਮ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ| ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਉਸ ਦੇ ਕਬਜ਼ੇ ਚੋਂ ਰੈਡਮੀ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ| ਮੁਲਜ਼ਮ ਦੀ ਪਛਾਣ ਪੀਰੂ ਬੰਦਾ ਸਲੇਮ ਟਾਬਰੀ ਦੇ ਵਾਸੀ ਸੁਰਜੀਤ ਸਿੰਘ ਵਜੋਂ ਹੋਈ ਹੈ|

Facebook Comments

Trending