ਲੁਧਿਆਣਾ: ਮਹਾਨਗਰ ਵਿੱਚ ਦੋਪਹੀਆ ਵਾਹਨ ਚੋਰੀ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਮਹਾਂਨਗਰ ਦੇ ਸਿਰਫ਼ ਦੋ ਖੇਤਰਾਂ ਵਿੱਚ 30 ਤੋਂ ਵੱਧ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਮਿਲੀ ਹੈ। ਪਹਿਲੀ ਘਟਨਾ ਥਾਣਾ ਕੋਤਵਾਲੀ ਦੇ ਪਿੰਡੀ ਗਲੀ ਇਲਾਕੇ ਵਿੱਚ ਵਾਪਰੀ।ਚੋਰਾਂ ਨੇ ਜਿੱਥੇ ਪਿਛਲੇ 15 ਦਿਨਾਂ ਵਿੱਚ 7 ਤੋਂ ਵੱਧ ਮੋਟਰਸਾਈਕਲ ਚੋਰੀ ਕੀਤੇ ਹਨ, ਉੱਥੇ ਹੀ ਥਾਣਾ ਡਿਵੀਜ਼ਨ ਨੰਬਰ 5 ਦੇ ਜਵਾਹਰ ਨਗਰ ਕੈਂਪ ਇਲਾਕੇ ਵਿੱਚ ਪਿਛਲੇ ਇੱਕ ਮਹੀਨੇ ਦੌਰਾਨ 23 ਤੋਂ ਵੱਧ ਮੋਟਰਸਾਈਕਲ ਚੋਰੀ ਹੋ ਚੁੱਕੇ ਹਨ। ਫੜੇ ਗਏ ਦੋਵੇਂ ਮੁਲਜ਼ਮ ਮੋਗਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।
ਜਾਣਕਾਰੀ ਦਿੰਦੇ ਹੋਏ ਪੀੜਤ ਸ਼ੇਰੂ ਨੇ ਦੱਸਿਆ ਕਿ ਉਹ ਐਤਵਾਰ ਨੂੰ ਪਿੰਡੀ ਗਲੀ ‘ਚ ਕਿਸੇ ਕੰਮ ਲਈ ਆਇਆ ਸੀ। ਉਸ ਨੇ ਮੋਟਰਸਾਈਕਲ ਖੜ੍ਹਾ ਕਰ ਦਿੱਤਾ। ਕੁਝ ਸਮੇਂ ਬਾਅਦ ਜਦੋਂ ਉਹ ਮੋਟਰਸਾਈਕਲ ਨੇੜੇ ਪਹੁੰਚਿਆ ਤਾਂ ਦੋ ਮੁਲਜ਼ਮ ਮੋਟਰਸਾਈਕਲ ਚੋਰੀ ਕਰ ਰਹੇ ਸਨ। ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਹੈਮੁਲਜ਼ਮਾਂ ਦੀ ਪਛਾਣ ਕਰਦੇ ਹੋਏ ਪ੍ਰਭਜੋਤ ਅਤੇ ਸ਼ੇਰੂ ਨਾਮਕ ਦੋ ਵਿਅਕਤੀਆਂ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਦਾ ਮੋਟਰਸਾਈਕਲ ਵੀ ਉਕਤ ਮੁਲਜ਼ਮਾਂ ਨੇ ਬੀਤੇ ਦਿਨ ਚੋਰੀ ਕਰ ਲਿਆ ਸੀ।
ਫੜੇ ਗਏ ਦੋਵਾਂ ਮੁਲਜ਼ਮਾਂ ਦੀ ਜਨਤਾ ਨੇ ਕੁੱਟਮਾਰ ਕੀਤੀ ਹੈ। ਜਿਸ ਤੋਂ ਬਾਅਦ ਦੋਵਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਦੂਜੀ ਘਟਨਾ ਥਾਣਾ ਡਵੀਜ਼ਨ ਨੰਬਰ 5 ਅਤੇ ਚੌਂਕੀ ਕੋਚਰ ਮਾਰਕੀਟ ਇਲਾਕੇ ਨੇੜੇ ਵਾਪਰੀ। ਜਿੱਥੇ ਚੋਰ ਪਿਛਲੇ ਇੱਕ ਮਹੀਨੇ ਵਿੱਚ 23 ਤੋਂ ਵੱਧ ਮੋਟਰਸਾਈਕਲ ਚੋਰੀ ਕਰ ਚੁੱਕੇ ਹਨ।ਜਾਣਕਾਰੀ ਦਿੰਦਿਆਂ ਪੀੜਤ ਦਲਜੀਤ ਸਿੰਘ ਵਾਸੀ ਰਵਿੰਦਰਾ ਕਲੋਨੀ, ਨਿਊ ਸ਼ਿਮਲਾਪੁਰੀ ਨੇ ਦੱਸਿਆ ਕਿ ਉਹ ਸਰਤਾਜ ਬੇਕਰੀ ਵਿਖੇ ਕੁਝ ਸਾਮਾਨ ਖਰੀਦਣ ਆਇਆ ਸੀ। ਜਦੋਂ ਉਹ 10 ਮਿੰਟ ਬਾਅਦ ਆਇਆ ਤਾਂ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਆਪਣੇ ਪੱਧਰ ‘ਤੇ ਜਾਂਚ ਕਰਨ ‘ਤੇ ਪਤਾ ਲੱਗਾ ਕਿ ਦੋ ਚੋਰਾਂ ਨੇ ਮੋਟਰਸਾਈਕਲ ਚੋਰੀ ਕਰ ਲਿਆ ਹੈ |ਜਿਸ ਦੀ ਸੀਸੀਟੀਵੀ ਫੁਟੇਜ ਪੁਲੀਸ ਨੂੰ ਸੌਂਪ ਦਿੱਤੀ ਗਈ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਪਿਛਲੇ ਇੱਕ ਮਹੀਨੇ ਵਿੱਚ ਕਈ ਮੋਟਰਸਾਈਕਲ ਚੋਰੀ ਹੋ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਹਰ ਰੋਜ਼ ਉਨ੍ਹਾਂ ਦੇ ਵਾਹਨ ਚੋਰੀ ਹੋ ਰਹੇ ਹਨ। ਜਦੋਂ ਕਿ ਪੁਲਿਸ ਚੁੱਪ ਬੈਠੀ ਹੈ। ਲੋਕਾਂ ਨੇ ਪੁਲੀਸ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਵਾਹਨ ਚੋਰੀ ਦੀਆਂ ਘਟਨਾਵਾਂ ’ਤੇ ਨੱਥ ਪਾਈ ਜਾਵੇ।