ਪੰਜਾਬੀ

ਹਲਕਾ ਗਿੱਲ ਅੰਦਰ ਕਾਂਗਰਸ ਦੇ ਹੱਕ ‘ਚ ਬਣੀ ਲੋਕ ਲਹਿਰ – ਵੈਦ

Published

on

ਲੁਧਿਆਣਾ  :  ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸ ਪਾਰਟੀ ਵਲੋਂ ਦੂਸਰੀ ਵਾਰ ਚੋਣ ਮੈਦਾਨ ਵਿਚ ਉਤਾਰੇ ਉਮੀਦਵਾਰ ਕੁਲਦੀਪ ਸਿੰਘ ਵੈਦ ਦਾ ਪਿੰਡ ਮਲਕਪੁਰ ਬੇਟ ‘ਚ ਰੱਖੇ ਚੋਣ ਜਲਸੇ ‘ਚ ਪੁੱਜਣ ਸਮੇਂ ਪਿੰਡ ਵਾਸੀਆਂ ਵਲੋਂ ਪੰਚਾਇਤ ਯੂਨੀਅਨ ਲੁਧਿਆਣਾ-1 ਦੇ ਚੇਅਰਮੈਨ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆਂ।

ਉਮੀਦਵਾਰ ਵੈਦ ਨੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਅਧਾਰ ‘ਤੇ ਵਿਧਾਨ ਸਭਾ ਹਲਕਾ ਗਿੱਲ ‘ਚ ਕਾਂਗਰਸ ਪਾਰਟੀ ਦੂਸਰੀ ਵਾਰ ਜਿੱਤ ਦਰਜ ਕਰ ਕੇ ਨਵਾਂ ਇਤਿਹਾਸ ਸਿਰਜੇਗੀ। ਉਮੀਦਵਾਰ ਵੈਦ ਨੇ ਹਲਕਾ ਗਿੱਲ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਵਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਦੇਖਦਿਆਂ ਦੂਸਰੀ ਵਾਰ ਕਾਂਗਰਸ ਦੇ ਹੱਕ ‘ਚ ਆਪਣਾ ਵੋਟ ਦੇ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ।

ਪੰਚਾਇਤ ਯੂਨੀਅਨ ਲੁਧਿਆਣਾ-1 ਦੇ ਚੇਅਰਮੈਨ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਨੇ ਕਿਹਾ ਕਿ ਹਲਕਾ ਗਿੱਲ ਅੰਦਰ ਕਾਂਗਰਸ ਦੇ ਹੱਕ ‘ਚ ਲੋਕ ਲਹਿਰ ਬਣ ਚੁੱਕੀ ਹੈ ਤੇ ਆਉਂਦੇ ਕੁਝ ਦਿਨਾਂ ਤੱਕ ਅਕਾਲੀ ਦਲ ਦੇ ਕਈ ਆਗੂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣਗੇ, ਜਿਸ ਨਾਲ ਕਾਂਗਰਸ ਪਾਰਟੀ ਨੂੰ ਹੋਰ ਬਲ ਮਿਲੇਗਾ।

ਇਸ ਮੌਕੇ ਪੰਚ ਬਿੱਕਰ ਸਿੰਘ, ਪੰਚ ਅਮਰੀਕ ਸਿੰਘ, ਪੰਚ ਠਾਕੁਰ ਸਿੰਘ, ਗੁਰਮੀਤ ਸਿੰਘ ਭੱਟੀ, ਸਾਬਕਾ ਪੰਚ ਸੰਤਾ ਸਿੰਘ, ਸੁਰਿੰਦਰ ਸਿੰਘ ਛਿੰਦਾ, ਹਰਪਾਲ ਸਿੰਘ ਪਾਲਾ, ਜੋਗਿੰਦਰ ਸਿੰਘ, ਪੰਚ ਹਰਚੰਦ ਸਿੰਘ ਗਰੇਵਾਲ, ਦਿਆਲ ਸਿੰਘ, ਸਾਬਕਾ ਪੰਚ ਬਲਜੀਤ ਕੌਰ, ਕਮਲੇਸ਼ ਕੌਰ, ਗੁਰਮੇਲ ਸਿੰਘ ਸਮੇਤ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।

Facebook Comments

Trending

Copyright © 2020 Ludhiana Live Media - All Rights Reserved.