ਪੰਜਾਬੀ

ਮਹਿੰਗਾ ਹੋ ਸਕਦਾ ਹੈ ਪੈਟਰੋਲ-ਡੀਜ਼ਲ, ਲੁਧਿਆਣਾ ਦੇ ਪੰਪਾਂ ‘ਤੇ ਸਵੇਰ ਤੋਂ ਹੀ ਲੱਗੀਆਂ ਕਤਾਰਾਂ

Published

on

ਲੁਧਿਆਣਾ : ਪੰਜ ਸੂਬਿਆਂ ਦੀਆਂ ਚੋਣਾਂ ਖ਼ਤਮ ਹੋਣ ਤੋਂ ਬਾਅਦ ਹੁਣ ਮਹਿੰਗਾਈ ਦਾ ਡਰ ਸਤਾਉਣ ਜਾ ਰਿਹਾ ਹੈ। ਤੇਲ ਦੀ ਕੀਮਤ ਨੂੰ ਲੈ ਕੇ ਲੋਕਾਂ ਵਿਚ ਕਾਫੀ ਭੰਬਲਭੂਸਾ ਹੈ। ਤੇਲ ਦੀਆਂ ਕੀਮਤਾਂ ‘ਚ ਵਾਧੇ ਦੀਆਂ ਅਫਵਾਹਾਂ ਨੂੰ ਲੈ ਕੇ ਸ਼ਹਿਰ ਦੇ ਪੈਟਰੋਲ ਪੰਪਾਂ ‘ਤੇ ਵਾਹਨ ਚਾਲਕਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਵੇਖੀਆਂ ਗਈਆਂ। ਲੋਕ ਗੱਡੀਆਂ ਭਰਵਾਉਣ ਲਈ ਤਿਆਰ ਨਜ਼ਰ ਆਏ।

ਇਸ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਜ਼ਿਲਿਆਂ ਵਿਚ ਵੀ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਡਰ ਕਾਰਨ ਸਵੇਰੇ ਤੇਲ ਭਰਨ ਲਈ ਵਾਹਨਾਂ ਦੇ ਡਰਾਈਵਰਾਂ ਨੇ ਪੰਪਾਂ ‘ਤੇ ਭੀੜ ਲਾ ਦਿੱਤੀ। ਪੰਜਾਬ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਹੁਣ 10 ਮਾਰਚ ਦੇ ਚੋਣ ਨਤੀਜੇ ਐਲਾਨੇ ਜਾਣਗੇ।

ਹਾਲਾਤ ਇਹ ਹਨ ਕਿ ਕੁਝ ਪੈਟਰੋਲ ਪੰਪ ਮਾਲਕਾਂ ਨੇ ਪੰਪ ਬੰਦ ਕਰ ਦਿੱਤੇ ਹਨ। ਗੌਰਤਲਬ ਹੈ ਕਿ ਸਨਅਤੀ ਸ਼ਹਿਰ ਲੁਧਿਆਣਾ ਵਿਚ ਪਿਛਲੇ ਇਕ ਹਫਤੇ ਤੋਂ ਤੇਲ ਦੀ ਵਿਕਰੀ ਵਿਚ 30 ਤੋਂ 40 ਫੀਸਦੀ ਦਾ ਵਾਧਾ ਹੋਇਆ ਹੈ। ਮੰਗਲਵਾਰ ਨੂੰ ਸ਼ਹਿਰ ਵਿਚ ਪੈਟਰੋਲ 95.57 ਰੁਪਏ ਅਤੇ ਡੀਜ਼ਲ 84.36 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗ ਦੇ ਮੱਦੇਨਜ਼ਰ ਕੱਚੇ ਤੇਲ ਦੀਆਂ ਕੀਮਤਾਂ ਵਿਚ ਅਚਾਨਕ 10 ਡਾਲਰ ਪ੍ਰਤੀ ਬੈਰਲ ਤੋਂ ਜ਼ਿਆਦਾ ਦਾ ਉਛਾਲ ਆਇਆ, ਜੋ ਦਿਨ ਦੇ ਕਾਰੋਬਾਰ ਵਿਚ ਲਗਭਗ 140 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ। ਮਾਰਚ ਵਿਚ ਕੱਚਾ ਤੇਲ 50 ਡਾਲਰ ਪ੍ਰਤੀ ਬੈਰਲ ਮਹਿੰਗਾ ਹੋ ਗਿਆ। ਜਿਵੇਂ-ਜਿਵੇਂ ਦੇਸ਼ਾਂ ਵਿਚਾਲੇ ਜੰਗ ਜਾਰੀ ਹੈ, ਆਉਣ ਵਾਲੇ ਦਿਨਾਂ ‘ਚ ਮਹਿੰਗਾਈ ਵਧਣ ਦੀ ਉਮੀਦ ਹੈ।

Facebook Comments

Trending

Copyright © 2020 Ludhiana Live Media - All Rights Reserved.