ਪੰਜਾਬੀ

ਪਾਕਿਸਤਾਨੀ ਸ਼ਾਇਰਾ ਬੁਸ਼ਰਾ ਨਾਜ਼ ਦਾ ਲਾਹੌਰ ਵਿੱਚ ਫੁਲਕਾਰੀ ਸਨਮਾਨ

Published

on

ਲੁਧਿਆਣਾ : ਪਾਕਿਸਤਾਨ ਦੇ ਸ਼ਹਿਰ ਵੱਸਦੀ ਸ਼ਾਇਰਾ ਬੁਸ਼ਰਾ ਨਾਜ਼ ਦਾ ਵਿਸ਼ਵ ਪੰਜਾਬੀ ਅਮਨ ਕਾਨਫਰੰਸ ਮੌਕੇ ਇੱਕ ਸ਼ਾਮ ਗੈਰ ਰਸਮੀ ਤੌਰ ਤੇ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਫੁਲਕਾਰੀ ਭੇਂਟ ਕਰਕੇ ਗੁਰਭਜਨ ਗਿੱਲ, ਸਰਦਾਰਨੀ ਜਸਵਿੰਦਰ ਕੌਰ ਗਿੱਲ, ਗੁਰਤੇਜ ਕੋਹਾਰਵਾਲਾ,ਡਾਃ ਭਾਰਤਬੀਰ ਕੌਰ, ਅਫ਼ਜ਼ਲ ਸਾਹਿਰ,ਡਾਃ ਸੁਲਤਾਨਾ ਬੇਗਮ, ਸਹਿਜਪ੍ਰੀਤ ਸਿੰਘ ਮਾਂਗਟ ਤੇ ਅਜ਼ੀਮ ਸ਼ੇਖ਼ਰ ਨੇ ਸਨਮਾਨਿਤ ਕੀਤਾ। ਬੁਸ਼ਰਾ ਸਰਲ ਪੰਜਾਬੀ ਚ ਲਿਖਣ ਵਾਲੀ ਪੰਜਾਬੀ ਸ਼ਾਇਰਾ ਹੈ ਜਿਸ ਦੇ ਤਿੰਨ ਕਾਵਿ ਸੰਗ੍ਰਹਿ ਪ੍ਰਕਾਸ਼ਿਤ ਹੋ ਚੁਕੇ ਹਨ।

ਬੁਸ਼ਰਾ ਨਾਜ਼ ਬਾਰੇ ਜਾਣਕਾਰੀ ਦਿੰਦਿਆਂ ਅਕਾਦਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਗਿੱਲ ਨੇ ਕਿਹਾ ਕਿ ਪਾਕਿਸਤਾਨ ਦੇ ਇਤਿਹਾਸਕ ਸ਼ਹਿਰ ਲਾਇਲਪੁਰ (ਹੁਣ ਫੈਸਲਾਬਾਦ) ਚ 10 ਜੁਲਾਈ 1973 ਨੂੰ ਹਮੀਦਾ ਬੀਬੀ ਦੀ ਕੁਖੋਂ ਜਨਾਬ ਅਬਦੁਰ ਰਹਿਮਾਨ ਦੇ ਘਰ ਜਨਮੀ , ਪੰਜਾਬੀ ਸ਼ਾਇਰਾ ਬੁਸ਼ਰਾ ਨਾਜ਼ ਦਾ ਅਸਲੀ ਨਾਮ ਬਚਪਨ ਵੇਲੇ ਮਾਪਿਆਂ ਨੇ ਬੁਸ਼ਰਾ ਇਕਬਾਲ ਰੱਖਿਆ ਸੀ ਪਰ ਸ਼ਾਇਰੀ ਨੇ ਉਸ ਨੂੰ ਨਾਜ਼ ਕਰ ਦਿੱਤਾ।

Facebook Comments

Trending

Copyright © 2020 Ludhiana Live Media - All Rights Reserved.