Connect with us

ਇੰਡੀਆ ਨਿਊਜ਼

ਭਾਜਪਾ ਆਗੂਆਂ ਨਾਲ ਨਿਹੰਗ ਅਮਨ ਸਿੰਘ ਦੀ ਲੰਚ ਦੀ ਤਸਵੀਰ ਹੋਈ ਵਾਇਰਲ

Published

on

Picture of Nihang Aman Singh's lunch with BJP leaders goes viral

ਤੁਹਾਨੂੰ ਦੱਸ ਦਿੰਦੇ ਹਾਂ ਕਿ ਸਿੰਘੂ ਕਤਲ ਮਾਮਲੇ ਵਿਚ ਅੱਜ ਇਕ ਨਵਾਂ ਮੋੜ ਦੇਖਣ ਨੂੰ ਮਿਲਿਆ ਹੈ ਦਰਅਸਲ ਜਿਸ ਨਿਹੰਗ ਸਿੰਘ ਨੇ ਸਭ ਤੋਂ ਪਹਿਲਾਂ ਇਸ ਕਤਲ ਮਾਮਲੇ ਦੀ ਜ਼ਿੰਮੇਵਾਰੀ ਲਈ ਸੀ ਉਸ ਦੀ ਇਕ ਤਸਵੀਰ ਭਾਜਪਾ ਆਗੂਆਂ ਨਾਲ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਨਾਲ ਕਤਲ ਦਾ ਦੋਸ਼ੀ ਬਰਖ਼ਾਸਤ ਪੁਲਿਸ ਕਰਮੀ ਤੇ ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਵੀ ਇਕ ਮਿਲਣੀ ਮੌਕੇ ਹਾਜ਼ਰ ਸੀ ਜਦ ਇਹ ਫੋਟੋ ਖਿੱਚੀ ਗਈ।

ਉੱਥੇ ਹੀ ਸੂਤਰਾਂ ਮੁਤਾਬਕ ਬਾਬਾ ਅਮਨ ਕੇਂਦਰ ਸਰਕਾਰ ਨਾਲ ਕਿਸਾਨਾਂ ਦੇ ਚੱਲ ਰਹੇ ਟਕਰਾਅ ਨੂੰ ਹੱਲ ਕਰਨ ਲਈ ‘ਪਰਦੇ ਦੇ ਪਿੱਛੇ ਤੋਂ ਭੂਮਿਕਾ ਨਿਭਾਉਣ ਵਾਲਿਆਂ’ ਵਿਚ ਸ਼ਾਮਲ ਸੀ। ਸੂਤਰਾਂ ਮੁਤਾਬਕ ਇਹ ਮਿਲਣੀ ਜੁਲਾਈ ਦੇ ਅਖ਼ੀਰ ਵਿਚ ਹੋਈ ਸੀ। ਇਕ ਹੋਰ ਫੋਟੋ ਹੈ ਜਿਸ ਵਿਚ ਬਾਬਾ ਅਮਨ ਸਿੰਘ ਤੇ ਪਿੰਕੀ, ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਦਿੱਲੀ ਸਥਿਤ ਬੰਗਲੇ ’ਚ ਮੰਤਰੀ ਨਾਲ ਲੰਚ ਉੱਤੇ ਮੁਲਾਕਾਤ ਕਰ ਰਹੇ ਹਨ।

 

 

Facebook Comments

Trending