Connect with us

ਪੰਜਾਬੀ

ਪੰਜਾਬ ਦੇ ਨੌਜਵਾਨਾਂ ਲਈ ਮਿਸ਼ਨ ‘ਸੁਨਿਹਰੀ ਸ਼ੁਰੂਆਤ’ ਅਧੀਨ ਪਲੇਸਮੈਂਟ ਕੈਂਪ 25 ਨੂੰ

Published

on

Placement camp for the youth of Punjab under the Mission 'Sunihri Oralan' on 25th

ਲੁਧਿਆਣਾ:  ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਗਸਤ, 2022 ਦਿਨ ਵੀਰਵਾਰ ਨੂੰ ਸਥਾਨਕ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.), ਸਰਕਾਰੀ ਆਈ.ਟੀ.ਆਈ. ਕੈਂਪਸ ਗਿੱਲ ਰੋਡ, ਨੇੜੇ ਅਰੋੜਾ ਪੈਲਸ, ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ।

ਸ੍ਰੀਮਤੀ ਮੀਨਾਕਸ਼ੀ ਸ਼ਰਮਾ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 9 ਵਜੇ ਹੋਵੇਗਾ ਅਤੇ ਕੈਂਪ ਮੌਕੇ 12ਵੀਂ ਅਤੇ ਗ੍ਰੈਜੂਏਟ ਪਾਸ ਨੌਜਵਾਨ ਭਾਗ ਲੈ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਅਧੀਨ ਸਟੇਟ ਲੇਵਲ ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿੱਚ ਵੱਖ-ਵੱਖ ਜ਼ਿਲ੍ਹੇ ਭਾਗ ਲੈ ਰਹੇ ਹਨ।

ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਕੈਂਪ ਦੌਰਾਨ ਇੰਟਰਵਿਊ ਲਈ ਪ੍ਰਾਰਥੀ ਆਪਣਾ ਬਾਇਓ ਡਾਟਾ, ਪਛਾਣ ਪੱਤਰ ਦਾ ਸਬੂਤ, ਵਿਦਿਅਕ ਯੋਗਤਾਵਾਂ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਇਸ ਦਫਤਰ ਦੇ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕਰ ਸਕਦੇ ਹਨ।

Facebook Comments

Trending