Connect with us

ਪੰਜਾਬੀ

ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ ਲੱਖਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

Published

on

Placement camp will be organized tomorrow at Baba Wadhwa Singh Vidya Kendra School Lakha

ਲੁਧਿਆਣਾ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ, ਪਿੰਡ-ਲੱਖਾ, ਤਹਿ: ਜਗਰਾਉ, ਲੁਧਿਆਣਾ ਵਿਖੇ ਭਲਕੇ 26 ਜੁਲਾਈ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਸੰਦੀਪ ਕੁਮਾਰ ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ।

ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ। ਗਰੇਜੂਏਸ਼ਨ (ਬੀ.ਐਡ, ਬੀ.ਕਾਮ., ਬੀ.ਐਸ ਸੀ)/ ਪੋਸਟ ਗਰੇਜੂਏਸ਼ਨ (ਐਮ.ਕਾਮ, ਐਮ. ਐਸ ਸੀ) ਪਾਸ ਪ੍ਰਾਰਥੀ ਕੈਂਪ ਵਿੱਚ ਭਾਗ ਲੈ ਸਕਦੇ ਹਨ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

Facebook Comments

Trending