ਲੁਧਿਆਣਾ : ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਇੰਟਰਨੈਸ਼ਨਲ ਪਬਲਿਕ ਸੀ.ਸੈ.ਸਕੂਲ ਵਿੱਚ ਰੁੱਖ ਲਗਾਉਣ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦਾ ਆਯੋਜਨ ਸਕੂਲ ਦੇ ਨਿਰਦੇਸ਼ਕ ਮੈਨੇਜਿੰਗ ਡਾਇਰੈਕਟਰ ਸ. ਬਲਜਿੰਦਰ ਸਿੰਘ ਸੰਧੂ ਦੀ ਨਿਗਰਾਨੀ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਸੁਮਨ ਅਰੋੜਾ ਨੇ ਕੀਤਾ ।
ਇਸ ਰੁੱਖ ਲਗਾਓ ਵਿੱਚ ਸਕੂਲ ਦੇ ਸਾਰੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਰੁੱਖ ਲਗਾਓ ਨੂੰ NCC ਅਤੇ NSS ਵਲੰਟੀਅਰ ਵਲੋਂ ਸ਼ੁਰੂ ਕੀਤਾ ਗਿਆ। ਸਕੂਲ ਦੀ ਮੁੱਖ ਅਧਿਆਪਕਾ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਰੁੱਖ ਲਗਾਉਣ ਦੀ ਜਰੂਰਤ ਅਤੇ ਸੰਭਾਲ ਕਿਉਂ ਜਰੂਰੀ ਹੈ।
ਉਹਨਾਂ ਦਾ ਕਹਿਣਾ ਸੀ ਕਿ ਰੁੱਖ ਲਗਾਉਣਾ ਅਤੇ ਬਚਾਉਣਾ ਹੀ ਮਨੁੱਖੀ ਜੀਵਨ ਦੀ ਸੰਭਾਲ ਹੈ। ਇਹ ਆਯੋਜਨ ਇੱਕ ਹਫਤੇ ਲਈ ਕੀਤਾ ਗਿਆ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ।