Connect with us

ਪੰਜਾਬ ਨਿਊਜ਼

ਨਾਜਾਇਜ਼ ਕਾਲੋਨੀਆਂ ਵਾਲੇ ਪਲਾਟਾਂ ਦੀ ਹੁਣ ਨਹੀਂ ਹੋਵੇਗੀ ਰਜਿਸਟਰੀ, ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ

Published

on

Plots with illegal colonies will no longer be registered, strict orders issued by the government

ਚੰਡੀਗੜ੍ਹ : ਸੂਬੇ ਵਿਚ ਬਣੀਆਂ ਨਾਜਾਇਜ਼ ਕਾਲੋਨੀਆਂ ’ਤੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਪੰਜਾਬ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਵਾਲੇ ਪਲਾਂਟਾਂ ਦੀ ਰਜਿਸਟਰੀ ’ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਸੂਬੇ ਵਿਚਲੀਆਂ ਨਾਜਾਇਜ਼ ਕਾਲੋਨੀਆਂ ਨੂੰ ਲੈ ਕੇ ਰੈਗੂਲਰ ਕਰਨ ਲਈ ਦੋ ਵਾਰ ਵਿਸ਼ੇਸ਼ ਐਕਟ ਲਿਆ ਚੁੱਕੀਆਂ ਹਨ ਜਿਸ ਦੇ ਤਹਿਤ ਇਕ ਖਾਸ ਰਾਸ਼ੀ ਦੀ ਅਦਾਇਗੀ ਕਰਨ ਤੋਂ ਬਾਅਦ ਹੀ ਇਨ੍ਹਾਂ ਕਾਲੋਨੀਆ ਨੂੰ ਰੈਗੂਲਰ ਕਰਨ ਦੀ ਛੋਟ ਦਿੱਤੀ ਗਈ ਸੀ।

ਪਰ ਨਾ ਤੋਂ ਕਾਲੋਨਾਇਜ਼ਰਾਂ ਨੇ ਇਸ ਵਿਚ ਰੂਚੀ ਦਿਖਾਈ ਅਤੇ ਨਾ ਹੀ ਇਨ੍ਹਾਂ ਕਾਲੋਨੀਆਂ ਵਿਚ ਰਹਿਣ ਵਾਲ ਲੋਕਾਂ ਨੇ, ਜਿਸ ਤੋਂ ਬਾਅਦ ਹੁਣ ਮਾਲੀਆ ਵਿਭਾਗ ਨੇ ਸਖ਼ਤ ਕਦਮ ਚੁੱਕਦੇ ਹੋਏ ਸਾਰੇ ਤਹਿਸੀਲਦਾਰਾਂ ਨੂੰ ਅਤੇ ਨਾਇਬ ਤਹਿਸੀਲਦਾਰਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਨਾਜਾਇਜ਼ ਕਾਲੋਨੀਆਂ ਵਿਚ ਪਲਾਟਾਂ ਦੀ ਰਜਿਸਟਰੀ ਨਾ ਕਰਨ। ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਕੁੱਝ ਹੀ ਸਾਲਾਂ ਵਿਚ ਹਜ਼ਾਰਾਂ ਨਾਜਾਇਜ਼ ਕਾਲੋਨੀਆਂ ਦਾ ਨਿਰਮਾਣ ਹੋ ਗਿਆ ਹੈ।

ਇਥੇ ਮਕਾਨ ਬਨਾਉਣ ਵਾਲੇ ਲੋਕਾਂ ਨੂੰ ਬਿਜਲੀ, ਸੜਕ, ਪਾਣੀ ਸੀਵਰੇਜ ਆਦਿ ਸਹੂਲਤਾਂ ਦਾ ਲਾਭ ਨਹੀਂ ਮਿਲ ਸਕਿਆ ਅਤੇ ਉਨ੍ਹਾਂ ਦੀ ਜੀਵਨ ਭਰ ਦੀ ਪੂੰਜੀ ਵੀ ਡੁੱਬ ਜਾਂਦੀ ਹੈ। ਕਾਲੋਨਾਈਜ਼ਰ ਕਦੇ-ਕਦੇ ਨਾਜਾਇਜ਼ ਕਾਲੋਨੀ ਵਿਚ ਉਹ ਹਿੱਸਾ ਵੀ ਪਲਾਟ ਦੇ ਰੂਪ ਵਿਚ ਵੇਚ ਦਿੰਦੇ ਹਨ ਜਿਹੜਾ ਗਲੀਆਂ, ਪਾਰਕਾਂ ਅਤੇ ਹੋਰ ਸਹੂਲਤਾਂ ਲਈ ਛੱਡਿਆ ਗਿਆ ਹੁੰਦਾ ਹੈ। ਅਜਿਹੀਆਂ ਕੋਲਨੀਆਂ ਦਾ ਨਿਰਮਾਣ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਦੇ ਬਿਨਾਂ ਸੰਭਵ ਨਹੀਂ ਹੈ।

Facebook Comments

Trending