ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਧਾਨ ਮੰਤਰੀ 5 ਜਨਵਰੀ ਨੂੰ ਪੰਜਾਬ ਫ਼ੇਰੀ ਦੌਰਾਨ ਫਿਰੋਜ਼ਪੁਰ ਆ ਰਹੇ ਹਨ ਪਰ ਪੰਜਾਬ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ।
ਸ. ਬੈਂਸ ਨੇ ਇਹ ਪ੍ਰਗਟਾਵਾ ਵਾਰਡ ਨੰਬਰ 38 ਮੁਹੱਲਾ ਗੋਬਿੰਦ ਨਗਰ ਗਲੀਆਂ ਨੂੰ 57 ਲੱਖ ਰੁਪਏ ਦੀ ਲਾਗਤ ਨਾਲ ਆਰ.ਐਮ.ਸੀ. ਨਾਲ ਬਣਾਉਣ ਦੇ ਕੰਮ ਦੀ ਸ਼ੁਰੂਵਾਤ ਕਰਨ ਸਮੇਂ ਕੀਤਾ। ਸ.ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬੀ ਬੋਲਦੇ ਸਾਰੇ ਹੀ ਇਲਾਕੇ ਪੰਜਾਬ ਨੂੰ ਦੇਣ ਦਾ ਐਲਾਨ ਵੀ ਕਰਨਾ ਚਾਹੀਦਾ ਹੈ।
ਇਸ ਮੌਕੇ ਇਲਾਕਾ ਕੌਸਲਰ ਕੁਲਦੀਪ ਸਿੰਘ ਬਿੱਟਾ ਵੀ ਮੌਜੂਦ ਸਨ। ਇਲਾਕਾ ਨਿਵਾਸੀਆ ਨੇ ਵਿਧਾਇਕ ਬੈਂਸ ਤੇ ਕੌਂਸਲਰ ਬਿੱਟਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਦਘਾਰਨ ਦੌਰਾਨ ਜਤਿੰਦਰ ਸਿੰਘ ਮਿੰਟਾ, ਪ੍ਰਧਾਨ ਜਸਪਾਲ ਸਿੰਘ ਹੂੰਝਣ, ਮਨਪ੍ਰੀਤ ਸਿੰਘ, ਬਚਿੱਤਰ ਸਿੰਘ, ਹਰਨੇਕ ਸਿੰਘ, ਹਰਬੰਸ ਸਿੰਘ ਹੂੰਝਣ, ਲਖਵਿੰਦਰ ਸਿੰਘ, ਲਖਵੀਰ ਸਿੰਘ ਲੱਖਾ ਸਮੇਤ ਵਾਰਡ ਵਾਸੀ ਹਾਜ਼ਰ ਸਨ।