Connect with us

ਇੰਡੀਆ ਨਿਊਜ਼

ਮਹਿੰਦਰਗੜ੍ਹ ਸਕੂਲ ਬੱਸ ਹਾਦਸੇ ‘ਤੇ PM ਨੇ ਜਤਾਇਆ ਦੁੱਖ ਹਰਿਆਣਾ ਸਰਕਾਰ ਨੇ ਦਿੱਤੇ ਸਖ਼ਤ ਹੁਕਮ

Published

on

ਨਵੀਂ ਦਿੱਲੀ : ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਇੱਕ ਸਕੂਲੀ ਬੱਸ ਪਲਟਣ ਨਾਲ ਛੇ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ।ਉਨ੍ਹਾਂ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਹੈ। ਪੀਐੱਮ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ‘ਹਰਿਆਣਾ ਦੇ ਮਹਿੰਦਰਗੜ੍ਹ ‘ਚ ਵਾਪਰਿਆ ਬੱਸ ਹਾਦਸਾ ਬੇਹੱਦ ਦਰਦਨਾਕ ਹੈ। ਮੇਰੀ ਸੰਵੇਦਨਾ ਉਨ੍ਹਾਂ ਸਾਰੇ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਬੱਚੇ ਗੁਆ ਦਿੱਤੇ ਹਨ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸਥਾਨਕ ਪ੍ਰਸ਼ਾਸਨ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਲੱਗਾ ਹੋਇਆ ਹੈ।

ਹਰਿਆਣਾ ਸਰਕਾਰ ਨੇ ਵੀ ਬੱਚਿਆਂ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ ਹਨ। ਰਿਪੋਰਟਾਂ ਅਨੁਸਾਰ ਬੱਸ ਦੇ ਡਰਾਈਵਰ ਨੇ ਕਥਿਤ ਤੌਰ ‘ਤੇ ਸ਼ਰਾਬ ਪੀਤੀ ਹੋਈ ਸੀ ਅਤੇ ਵਾਹਨ ਕੋਲ ਫਿਟਨੈਸ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਨਹੀਂ ਸਨ। ਸਕੂਲ ਅਤੇ ਕੁਝ ਹੋਰ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜੋ ਈਦ ਮੌਕੇ ਜਨਤਕ ਛੁੱਟੀ ਹੋਣ ਦੇ ਬਾਵਜੂਦ ਵੀਰਵਾਰ ਨੂੰ ਖੁੱਲ੍ਹੇ ਰਹੇ। ਪੁਲਸ ਮੁਤਾਬਕ ਵੀਰਵਾਰ ਨੂੰ ਮਹਿੰਦਰਗੜ੍ਹ ਜ਼ਿਲੇ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਪਲਟ ਜਾਣ ਕਾਰਨ 6 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਰੀਬ 20 ਜ਼ਖਮੀ ਹੋ ਗਏ।

ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਕਿਹਾ ਕਿ ਘਟਨਾ ਦੇ ਸਬੰਧ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਸਰਕਾਰ ਨੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਅਸੀਮ ਗੋਇਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਨੂੰ ਇੱਕ ਕਮੇਟੀ ਬਣਾਉਣ ਅਤੇ ਵੱਖ-ਵੱਖ ਪਹਿਲੂਆਂ ਨੂੰ ਕਵਰ ਕਰਦੇ ਹੋਏ ਘਟਨਾ ਦੀ ਵਿਸਥਾਰਪੂਰਵਕ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਮੇਟੀ ਵਿੱਚ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।

 

Facebook Comments

Trending