ਇੰਡੀਆ ਨਿਊਜ਼

ਹੁਸੈਨੀਵਾਲਾ ਪੁੱਜੇ PM Modi, ਥੋੜ੍ਹੀ ਦੇਰ ‘ਚ ਰੈਲੀ ਨੂੰ ਕਰਨਗੇ ਸੰਬੋਧਨ

Published

on

ਫਿਰੋਜ਼ਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਪਹੁੰਚਣ ਤੋਂ ਬਾਅਦ ਸੜਕ ਮਾਰਗ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਹਵਾਈ ਅੱਡੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਮੋਦੀ ਬਠਿੰਡਾ ਤੋਂ ਫ਼ਿਰੋਜ਼ਪੁਰ ਲਈ ਰਵਾਨਾ ਹੋਣ ਤੋਂ ਬਾਅਦ ਸਭ ਤੋਂ ਪਹਿਲਾਂ ਹੁਸੈਨੀਵਾਲਾ ਬਾਰਡਰ ਪਹੁੰਚੇ।

ਰੈਲੀ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਸੂਬਾਈ ਅਤੇ ਕੇਂਦਰੀ ਏਜੰਸੀਆਂ ਬੀਤੇ ਕਈ ਦਿਨਾਂ ਤੋਂ ਪੱਬਾਂ ਭਾਰ ਸਨ। ਤਿੰਨ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਪੰਜਾਬ ’ਚ ਹੋਣ ਵਾਲੀ ਮੋਦੀ ਦੀ ਪਹਿਲੀ ਰੈਲੀ ਦੇ ਮੱਦੇਨਜ਼ਰ ਲੱਖਾਂ ਦੀ ਤਾਦਾਦ ’ਚ ਸੁਰੱਖਿਆ ਬਲ ਬੀਤੇ ਕਈ ਦਿਨਾਂ ਤੋਂ ਫਿਰੋਜ਼ਪੁਰ ’ਚ ਡਿਊਟੀ ਦੇ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਰੈਲੀ ਵਾਲੀ ਥਾਂ ਪਹੁੰਚ ਚੁੱਕੇ ਹਨ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਗੁਰਮੀਤ ਸਿੰਘ ਰਾਣਾ ਸੋਢੀ ਪਹਿਲਾਂ ਤੋਂ ਹੀ ਉੱਥੇ ਮੌਜੂਦ ਹਨ। ਮੋਦੀ ਫਿਰੋਜ਼ਪੁਰ ‘ਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। ਇੱਥੇ ਪ੍ਰਧਾਨ ਮੰਤਰੀ ਵੀ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਆਗੂ ਤਿਆਰੀਆਂ ਲਈ ਰੈਲੀ ਵਾਲੀ ਥਾਂ ‘ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਲਗਭਗ 42,750 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

Facebook Comments

Trending

Copyright © 2020 Ludhiana Live Media - All Rights Reserved.