Connect with us

ਇੰਡੀਆ ਨਿਊਜ਼

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਲਾਲ ਕਿਲੇ ਤੋਂ ਸੰਬੋਧਨ ਕਰਨਗੇ PM ਮੋਦੀ

Published

on

PM Modi to address from Red Fort on 400th birth anniversary of Guru Tegh Bahadur

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪ੍ਰੈਲ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਸੋਮਵਾਰ ਨੂੰ ਕੇਂਦਰੀ ਸੰਸਕ੍ਰਿਤੀ ਮੰਤਰਾਲਾ ਨੇ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਸਿੱਖ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਇਕ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ। ਮੰਤਰਾਲਾ ਨੇ ਕਿਹਾ ਕਿ ਇਸ ਮੌਕੇ 400 ਰਾਗੀ ‘ਸ਼ਬਦ ਕੀਰਤਨ’ ਕਰਨਗੇ।

ਇਸ ਪ੍ਰੋਗਰਾਮ ਦਾ ਆਯੋਜਨ ਸੰਸਕ੍ਰਿਤੀ ਮੰਤਰਾਲਾ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਮੰਤਰਾਲਾ ਨੇ ਕਿਹਾ ਕਿ ਇਸ ਪ੍ਰੋਗਰਾਮ ‘ਚ ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਦੇਸ਼ ਤੇ ਦੁਨੀਆ ਦੀਆਂ ਕਈ ਦਿੱਗਜ ਹਸਤੀਆਂ ਸ਼ਾਮਲ ਹੋਣਗੀਆਂ। ਸਿੱਖ ਗੁਰੂ ਸ੍ਰੀ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਪ੍ਰੋਗਰਾਮ ਦਾ ਆਯੋਜਨ ‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਦੇ ਅਧੀਨ ਕੀਤਾ ਜਾ ਰਿਹਾ ਹੈ।

Facebook Comments

Advertisement

Trending