ਇੰਡੀਆ ਨਿਊਜ਼

PM ਮੋਦੀ ਆਉਣਗੇ ਪੰਜਾਬ, 24 ਅਗਸਤ ਨੂੰ ਮੁੱਲ੍ਹਾਂਪੁਰ ਵਿਖੇ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ

Published

on

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਦੀ 24 ਅਗਸਤ ਨੂੰ ਪੰਜਾਬ ਆਉਣਗੇ। ਇਥੇ ਉਹ ਨਿਊ ਚੰਡੀਗੜ੍ਹ ਮੁੱਲ੍ਹਾਂਪੁਰ ਵਿਖੇ ਬਣੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਇਹ ਕੇਂਦਰ ਕੈਂਸਰ ਦੇ ਕਿਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਿਤ ਹੋਵੇਗਾ, ਜੋਕਿ ਗੁਆਂਢੀ ਸੂਬਿਆਂ ਦੇ ਕੈਂਸਰ ਮਰੀਜ਼ਾਂ ਲਈ ਵੀ ਵਰਦਾਨ ਸਾਬਿਤ ਹੋਵੇਗਾ।

ਹੋਮੀ ਭਾਭਾ ਮੈਮੋਰੀਅਲ ਕੈਂਸਰ ਹਸਪਤਾਲ, ਸੰਗਰੂਰ ਵਿਚ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਚਲ ਰਿਹਾ ਹੈ। ਇਹ ਕੈਂਸਰ ਹਸਪਤਾਲ ਮਾਲਵਾ ਬੈਲਟ ਅਤੇ ਨਾਲ ਲੱਗਦੇ ਗੁਆਂਢੀ ਰਾਜਾ ਲਈ ਵਰਦਾਨ ਸਿੱਧ ਹੋ ਰਿਹਾ ਹੈ। ਇਸ ਹਸਪਤਾਲ ਵਿਚ ਆਯੂਸ਼ਮਾਨ ਸਕੀਮ ਦਾ ਲਾਭ ਵੀ ਪੰਜਾਬ ਦੇ ਮਰੀਜਾਂ ਨੂੰ ਦਿੱਤਾ ਜਾ ਰਿਹਾ ਹੈ।

Facebook Comments

Trending

Copyright © 2020 Ludhiana Live Media - All Rights Reserved.