Connect with us

ਇੰਡੀਆ ਨਿਊਜ਼

ਪ੍ਰਧਾਨ ਮੰਤਰੀ ਦੀ ਜ਼ਿੱਦੀ ਨੀਤੀ ‘ਅੰਨਦਾਤਾ ਅਤੇ ਦੇਸ਼’ ਲਈ ਨੁਕਸਾਨਦਾਇਕ : ਭਗਵੰਤ ਮਾਨ

Published

on

PM's stubborn policy is detrimental to 'Anandata and Desh': Bhagwant Mann

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਨੇ ਕਿਹਾ, ‘ਜੇ ਮੋਦੀ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੈ ਤਾਂ ‘ਆਪ’ ਕਿਸਾਨਾਂ ਸੰਗ ਮਜ਼ਬੂਤੀ ਨਾਲ ਖੜ੍ਹੀ ਹੈ।’ ਭਗਵੰਤ ਮਾਨ ਨੇ ਕਿਹਾ ਕਿ ਉਹ ਦੋ ਹਫ਼ਤਿਆਂ ਤੋਂ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ ਅਤੇ ਲਗਾਤਾਰ ‘ਕੰਮ ਰੋਕੂ ਮਤਾ’ ਪੇਸ਼ ਕਰ ਰਹੇ ਹਨ, ਜਿਸ ਵਿੱਚ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਵਿੱਚ ਚਰਚਾ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਨਰਿੰਦਰ ਮੋਦੀ ਸਰਕਾਰ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਜ਼ਿੱਦੀ ਨੀਤੀ ‘ਅੰਨਦਾਤਾ ਅਤੇ ਦੇਸ਼’ ਲਈ ਨੁਕਸਾਨਦਾਇਕ ਹੈ, ਜਿਸ ਨੂੰ ਛੱਡਿਆ ਜਾਣਾ ਚਾਹੀਦਾ ਹੈ। ‘ਆਪ’ ਸੰਸਦ ਨੇ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ ਅਤੇ ਕਿਸਾਨਾਂ ਦੇ ਹਿੱਤ ਵਿੱਚ ‘ਨਵਾਂ ਬਿਜਲੀ ਸੋਧ ਬਿੱਲ’ ਸੰਸਦ ਵਿੱਚ ਪੇਸ਼ ਕਰਨ ਤੋਂ ਬਚਣਾ ਚਾਹੀਦਾ ਹੈ।

ਮਾਨ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਕਿਸਾਨ ਜ਼ਮੀਨ ਅਤੇ ਹੋਂਦ ਦੀ ਰੱਖਿਆ ਲਈ ਸੰਘਰਸ਼ ਕਰ ਰਹੇ ਹਨ, ਦੂਜੇ ਪਾਸੇ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀ ਜ਼ਮੀਨ ਤੇ ਜ਼ਮੀਰ ਨੂੰ ਚੰਦ ਕਾਰਪੋਰੇਟਰਾਂ ਦੇ ਹਵਾਲੇ ਕਰਨ ਦੀ ਜ਼ਿੱਦ ਕਰ ਰਹੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੂੰ ਆਪਣੇ ਮਿੱਤਰ ਕਾਰਪੋਰੇਟ ਘਰਾਣਿਆਂ ਦੀ ਥਾਂ ਹਰੇਕ ਦੇਸ਼ ਵਾਸੀ ਦੇ ਪ੍ਰਧਾਨ ਮੰਤਰੀ ਵਜੋਂ ਕੰਮ ਕਰਨਾ ਚਾਹੀਦਾ ਹੈ।

Facebook Comments

Trending