ਪੰਜਾਬੀ

ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਕਰਵਾਏ ਕਵਿਤਾ ਉਚਾਰਨ ਮੁਕਾਬਲੇ

Published

on

ਲੁਧਿਆਣਾ : ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਰੱਖਦੇ ਹੋਏ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ , ਰੋਜ਼ ਗਾਰਡਨ , ਲੁਧਿਆਣਾ ਵਿਖੇ ਪ੍ਰਾਇਮਰੀ ਵਿਭਾਗ ਦੇ ਲਈ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਉਚਾਰਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਨਾਮਵਰ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ । ਇਸ ਮੌਕੇ ਤੇ ਨੰਨੇ ਪ੍ਰਤੀਯੋਗੀ ਕਵਿਤਾ ਦੇ ਵਿਸ਼ੇ ਅਨੁਸਾਰ ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਸਜੇ ਨਜ਼ਰ ਆਏ ।

ਇਸ ਮੁਕਾਬਲੇ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਤਾਰੁਸ਼ ਸ਼ਰਮਾ, ਡੀ.ਸੀ.ਐਮ ਪ੍ਰੈਜ਼ਿਡੈਂਸੀ ਸਕੂਲ ਦੇ ਜੈਦੀਪ ਸਿੰਘ ਅਤੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਦੇ ਸੁਖਨੀਤ ਕੌਰ ਨੇ ਪਹਿਲਾ, ਦੂਜਾ ਅਤੇ ਤੀਜਾ ਇਨਾਮ ਹਾਸਲ ਕੀਤਾ। ਇਸ ਮੁਕਾਬਲੇ ਵਿੱਚ ਹਿੰਦੀ ਭਾਸ਼ਾ ਵਿੱਚ ਪਹਿਲਾ ਇਨਾਮ ਨਨਕਾਣਾ ਸਾਹਿਬ ਪਬਲਿਕ ਸਕੂਲ, ਦੂਸਰਾ ਇਨਾਮ ਬੀ.ਸੀ.ਐਮ. ਸਕੂਲ ਸੈਕਟਰ 32 ਏ ਤੇ ਤੀਸਰਾ ਇਨਾਮ ਬੀ.ਵੀ.ਐੱਮ ਸੀਨੀਅਰ ਸਕੈਂਡਰੀ ਸਕੂਲ ਸੈਕਟਰ 39 ਚੰਡੀਗੜ੍ਹ ਨੇ ਹਾਸਲ ਕੀਤਾ।

ਇਸ ਤੋਂ ਉਪਰੰਤ ਸਕੂਲ ਦੀ ਪਿੰ੍ਰਸੀਪਲ ਸ਼੍ਰੀਮਤੀ ਗੁਣਮੀਤ ਕੌਰ ਨੇ ਆਪਣੇ ਪ੍ਰੇਰਨਾਦਾਇਕ ਭਾਸ਼ਣ ਵਿੱਚ ਬੱਚਿਆਂ ਦਾ ਹੌਂਸਲਾ ਵਧਾਉਂਦੇ ਹੋਏ ਕਿਹਾ ਕਿ ਕਵਿਤਾ ਦਿਲ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਨ ਦਾ ਸਭ ਤੋਂ ਉੱਤਮ ਮਾਧਿਅਮ ਹੈ । ਇਸ ਨਾਲ ਬੱਚਿਆਂ ਵਿੱਚ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ । ਉਹਨਾਂ ਨੇ ਜੇਤੂ ਬੱਚਿਆਂ ਨੂੰ ਸਰਟੀਫਿਕੇਟ ਅਤੇ ਪੁਰਸਕਾਰ ਦਿੰਦੇ ਹੋਏ ਸਾਰੇ ਬੱਚਿਆਂ ਦੇ ਯਤਨਾਂ ਦੀ ਪ੍ਰਸੰਸਾ ਕੀਤੀ ਅਤੇ ਆਉਣ ਵਾਲੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ।

Facebook Comments

Trending

Copyright © 2020 Ludhiana Live Media - All Rights Reserved.