Connect with us

ਅਪਰਾਧ

ਪੁਲਿਸ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਕੀਤਾ ਕਾਬੂ

Published

on

ਲੁਧਿਆਣਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਵਲੋਂ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਥਾਣਾ ਡਵੀਜ਼ਨ ਨੰਬਰ-4 ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀ ਦੀ ਪਛਾਣ ਗੌਰਵ ਸ਼ਰਮਾ ਵਾਸੀ ਪੀਰੂ ਬੰਦਾ ਵਜੋਂ ਹੋਈ ਹੈ। ਚੈਕਿੰਗ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending