Connect with us

ਅਪਰਾਧ

ਪੁਲਸ ਨੇ ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫ਼ਤਾਰ

Published

on

Police arrested Simarjit Bains

ਲੁਧਿਆਣਾ   :   ਬੀਤੀ ਰਾਤ ਲੁਧਿਆਣਾ ਦੇ ਆਤਮ ਨਗਰ ਹਲਕੇ ਵਿਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਪੁਲਸ ਨੇ ਸਿਮਰਜੀਤ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ’ਤੇ ਮਾਮਲਾ ਦਰਜ ਕੀਤਾ ਸੀ।

ਬੈਂਸ ਤੋਂ ਇਲਾਵਾ ਇਹ ਮਾਮਲਾ ਲੋਕ ਇਨਸਾਫ ਪਾਰਟੀ ਦੇ 34 ਤੋਂ ਵੱਧ ਵਰਕਰਾਂ ’ਤੇ ਦਰਜ ਕੀਤਾ ਗਿਆ। ਇਹ ਮਾਮਲਾ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿਘ ਕੜਵਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਪੁਲਸ ਨੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ’ਤੇ ਸ਼ਿਮਲਾਪੁਰੀ ਥਾਣੇ ਵਿਚ ਧਾਰਾ 307 ਇਰਾਦਾ ਕਤਲ, 427, 148, 149, 506 ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਲੁਧਿਆਣਾ ਦੀ ਸਭ ਤੋਂ ਸੰਵੇਦਨਸ਼ੀਲ ਅਤੇ ਹਾਟ ਸੀਟ ਆਤਮ ਨਗਰ ਹਲਕੇ ’ਚ ਦੇਰ ਸ਼ਾਮ ਹਿੰਸਕ ਝੜਪ ਹੋਈ ਸੀ। ਜਦੋਂ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਕਾਫਲੇ ’ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ, ਜੋ ਬੈਂਸ ਧੜੇ ਦੇ ਦੱਸੇ ਜਾ ਰਹੇ ਸਨ। ਮੌਕੇ ’ਤੇ ਹਵਾਈ ਫਾਇਰਿੰਗ ਵੀ ਹੋਈ।

 

Facebook Comments

Trending