ਅਪਰਾਧ

ਪੁਲਿਸ ਨੇ ਜੂਆ ਖੇਡਦੇ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ

Published

on

ਲੁਧਿਆਣਾ :  ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਜੂਆ ਖੇਡ ਰਹੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ| ਪੁਲਿਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਸੁਨੇਤ ਦੇ ਵਾਸੀ ਸੰਦੀਪ ਸਿੰਘ ,ਸਤਵਿੰਦਰ ਸਿੰਘ ਅਤੇ ਐਮਡੀ ਇਸਾਤ ਵੱਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਪ੍ਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸੁਰੱਖਿਆ ਪ੍ਰਬੰਧਾ ਨੂੰ ਲੈ ਕੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ, ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ ਸੁਨੇਤ ਇਲਾਕੇ ਵਿੱਚ ਜੂਆ ਖੇਡ ਰਹੇ ਹਨ|

ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਚੋਂ 22 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ| ਪੁਲਿਸ ਨੇ ਮੁਲਜ਼ਮਾਂ ਖਿਲਾਫ ਗੈਬਲਿੰਗ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ|

Facebook Comments

Trending

Copyright © 2020 Ludhiana Live Media - All Rights Reserved.