Connect with us

ਅਪਰਾਧ

ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਪੁਲਸ, ਲਾਈ ਇਰਾਦਾ ਕਤਲ ਦੀ ਧਾਰਾ 307

Published

on

ਲੁਧਿਆਣਾ : ਪੁਲਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਹੋਰ ਕੱਸਿਆ ਗਿਆ ਹੈ। ਹੁਣ ਚਾਈਨਾ ਡੋਰ ਵੇਚਣ ਵਾਲੇ ਜੇਲ੍ਹ ਜਾਣਗੇ ਤੇ ਉਨ੍ਹਾਂ ਦੀ ਜੇਲ੍ਹ ਯਾਤਰਾ ਲੰਬੀ ਹੋ ਸਕਦੀ ਹੈ ਕਿਉਂਕਿ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ 307 ਤਹਿਤ ਮਾਮਲੇ ਦਰਜ ਹੋਣੇ ਸ਼ੁਰੂ ਹੋ ਗਏ ਹਨ। ਇਸ ਦੀ ਸ਼ੁਰੂਆਤ ਖੰਨਾ ’ਚ ਕੀਤੀ ਗਈ ਹੈ।

ਸਿਟੀ ਥਾਣਾ 2 ਦੀ ਪੁਲਸ ਨੇ ਇਕ ਮਾਮਲੇ ’ਚ ਧਾਰਾ 307 ਲਾ ਕੇ ਦੋ ਕਥਿਤ ਮੁਲਜ਼ਮਾਂ ਦਾ ਰਿਮਾਂਡ ਹਾਸਲ ਕੀਤਾ ਹੈ। ਏ. ਐੱਸ. ਆਈ. ਮੇਜਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਅਮਲੋਹ ਰੋਡ ’ਤੇ ਵੂਮੈਨ ਕਾਲਜ ਨੇੜੇ ਮੌਜੂਦ ਸੀ ਤਾਂ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਕਥਿਤ ਮੁਲਜ਼ਮ ਅਮਿਤ ਕੁਮਾਰ ਪੁੱਤਰ ਕਮਲਜੀਤ, ਨੀਰਜ ਮੈਨਰੋ ਪੁੱਤਰ ਅਸ਼ਵਨੀ ਕੁਮਾਰ, ਸਿਮਰਨਪ੍ਰੀਤ ਸਿੰਘ ਪੁੱਤਰ ਨਾਜਰ ਸਿੰਘ ਤੇ ਜਸ਼ਨਦੀਪ ਪੁੱਤਰ ਰਾਕੇਸ਼ ਕੁਮਾਰ ਵਾਸੀ ਖੰਨਾ ਜੋ ਚਾਈਨਾ ਡੋਰ ਵੇਚਣ ਦਾ ਕਾਰੋਬਾਰ ਕਰਦੇ ਹਨ।

ਪੁਲਸ ਨੇ ਇਨ੍ਹਾਂ ਮੁਲਜ਼ਮਾਂ ’ਚੋਂ ਅਮਿਤ ਅਤੇ ਨੀਰਜ ਮੈਨਰੋ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 65 ਗੱਟੂ ਬਰਾਮਦ ਕੀਤੇ ਸਨ। ਇਨ੍ਹਾਂ ਕਥਿਤ ਮੁਲਜ਼ਮਾਂ ਦੇ ਖ਼ਿਲਾਫ਼ ਧਾਰਾ 307 ਲਾਈ ਗਈ ਹੈ। ਐੱਸ. ਐੱਚ. ਓ. ਵਿਨੋਦ ਕੁਮਾਰ ਨੇ ਅਦਾਲਤ ’ਚ ਸਬੂਤ ਪੇਸ਼ ਕੀਤੇ ਅਤੇ ਧਾਰਾ 307 ਜੋੜਨ ਦਾ ਤਰਕ ਵਿਸਤਾਰ ਨਾਲ ਰੱਖਿਆ, ਜਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਸੁਣਾਇਆ।

Facebook Comments

Trending