ਲੁਧਿਆਣਾ : ਹੋਲੀ ਦੇ ਪਵਿੱਤਰ ਤਿਉਹਾਰ ਮੌਕੇ ਸੜਕਾਂ ‘ਤੇ ਹੰਗਾਮਾ ਕਰਨ ਵਾਲੇ ਵਾਹਨ ਚਾਲਕਾਂ ‘ਤੇ ਸ਼ਿਕੰਜਾ ਕੱਸਣ ਲਈ ਟ੍ਰੈਫਿਕ ਪੁਲਸ ਪੂਰੀ ਤਰ੍ਹਾਂ ਤਿਆਰ ਹੈ। ਹੋਲੀ ਵਾਲੇ ਦਿਨ 689 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ।ਸਵੇਰੇ 7 ਵਜੇ ਦੇ ਕਰੀਬ ਟਰੈਫਿਕ ਪੁਲੀਸ ਦੀਆਂ ਟੀਮਾਂ ਨੇ ਆਪਣੀ ਡਿਊਟੀ ਸੰਭਾਲ ਲਈ ਸੀ। ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਜਿਵੇਂ ਕਿ ਸੜਕਾਂ ‘ਤੇ ਹੰਗਾਮਾ ਕਰਨ, ਟ੍ਰਿਪਲ ਸਵਾਰੀ, ਬਿਨਾਂ ਹੈਲਮੇਟ, ਗਲਤ ਸਾਈਡ ‘ਤੇ ਚੱਲਣ ਆਦਿ ਨੂੰ ਕਾਬੂ ਕੀਤਾ ਗਿਆ।ਇਸ ਦੇ ਨਾਲ ਹੀ ਦਸਤਾਵੇਜ਼ ਨਾ ਹੋਣ ਕਾਰਨ ਕਈ ਵਾਹਨ ਵੀ ਜ਼ਬਤ ਕੀਤੇ ਗਏ ਹਨ। ਨਾਕਿਆਂ ਦੀ ਨਿਗਰਾਨੀ ਏਸੀਪੀ ਰੈਂਕ ਦੇ ਅਧਿਕਾਰੀ ਖ਼ੁਦ ਕਰਦੇ ਸਨ।
ਇਸ ਦੇ ਨਾਲ ਹੀ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ 12 ਵਿਅਕਤੀਆਂ ਦੇ ਵੀ ਚਲਾਨ ਕੱਟੇ ਗਏ ਹਨ। ਹੋਲੀ ਦੇ ਪਵਿੱਤਰ ਤਿਉਹਾਰ ‘ਤੇ ਲੋਕ ਸ਼ਰਾਬ ਦਾ ਸੇਵਨ ਕਰਦੇ ਹਨ ਅਤੇ ਸੜਕਾਂ ‘ਤੇ ਹੰਗਾਮਾ ਕਰਦੇ ਹਨ, ਜਿਸ ਨਾਲ ਹੋਰ ਲੋਕਾਂ ਦੀ ਸੁਰੱਖਿਆ ਲਈ ਖਤਰਾ ਪੈਦਾ ਹੁੰਦਾ ਹੈ।ਟਰੈਫਿਕ ਪੁਲੀਸ ਦੀਆਂ ਟੀਮਾਂ ਨੇ ਐਲਕੋਮੀਟਰ ਦੀ ਮਦਦ ਨਾਲ ਡਰਾਈਵਰਾਂ ਦੀ ਜਾਂਚ ਕੀਤੀ ਅਤੇ ਟੈਸਟ ਪਾਜ਼ੇਟਿਵ ਆਉਣ ’ਤੇ ਉਨ੍ਹਾਂ ਦੇ ਚਲਾਨ ਕੱਟੇ।