Connect with us

ਪੰਜਾਬੀ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ

Published

on

Police Commissionerate issued various prohibition orders within the area of Ludhiana

ਲੁਧਿਆਣਾ :  ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ ਅਤੇ ਅਣਅਧਿਕਾਰਤ ਹੁੱਕਾ ਬਾਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਸੰਯੁਕਤ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਡੀ ਮਾਤਰਾ ਵਿਚ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਮੱਦਦ ਨਾਲ ਵੀਡੀਓ ਰਿਕਾਰਡਿੰਗ ਅਤੇ ਕਵਰੇਜ ਕੀਤੀ ਜਾਦੀ ਹੈ।

ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਵਰਤੋ ਤੇ ਪਾਬੰਦੀ ਲਗਾਈ ਜਾਂਦੀ ਹੈ।
ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਥਾਵਾਂ ‘ਤੇ ਹੁੱਕਾ ਬਾਰ ਚਲਾਏ ਜਾ ਰਹੇ ਹਨ ਜਿਨ੍ਹਾਂ ਅੰਦਰ ਤੰਬਾਕੂ, ਸਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ।  ਉਨ੍ਹਾਂ ਖਿਲਾਫ਼ ਧਾਰਾ 108, 269 ਅਤੇ 270 ਭਾ:ਦੰਡ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Facebook Comments

Trending