Connect with us

ਪੰਜਾਬੀ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ

Published

on

Police Commissionerate issues various restraining orders in Ludhiana area

ਲੁਧਿਆਣਾ :  ਸੰਯੁਕਤ ਪੁਲਿਸ ਕਮਿਸ਼ਨਰ ਸ੍ਰੀ ਦਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼ ਨੇ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਦੇ ਨਿੱਜੀ ਸਕੂਲਾਂ ਦੇ ਮੁੱਖੀ, ਸਕੂਲਾਂ ਵਿੱਚ ਤਾਇਨਾਤ ਨਾਨ-ਟੀਚਿੰਗ ਸਟਾਫ ਅਤੇ ਗੱਡੀਆ ‘ਤੇ ਤਾਇਨਾਤ ਡਰਾਇਵਰ ਅਤੇ ਕਡੰਕਟਰ ਅਤੇ ਹੋਰ ਜੋ ਕਿਸੇ ਵੀ ਤਰਾਂ ਨਾਲ ਉਨ੍ਹਾਂ ਕੋਲ ਨੌਕਰੀ ਕਰਦੇ ਹਨ, ਸਬੰਧੀ ਪੂਰਾ ਵੇਰਵਾ ਸਮੇਤ ਫੋਟੋ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਾਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਸੰਯੁਕਤ ਪੁਲਿਸ ਕਮਿਸ਼ਨਰ ਨੇ ਆਪਣੇ ਇੱਕ ਹੋਰ ਹੁਕਮਾਂ ਵਿੱਚ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਲੁਧਿਆਣਾ ਸ਼ਹਿਰ ਵਿੱਚ ਵੱਡੀ ਮਾਤਰਾ ਵਿੱਚ ਨਿੱਜੀ ਸਕੂਲ ਖੋਲੇ ਹੋਏ ਹਨ, ਜਿਨ੍ਹਾ ਵੱਲੋਂ ਬੱਚਿਆਂ ਨੂੰ ਘਰਾਂ ਤੋਂ ਲੈ ਕੇ ਆਉਣ ਅਤੇ ਵਾਪਸ ਘਰ ਛੱਡਣ ਲਈ ਨਿੱਜੀ ਸਕੂਲ ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਬੱਸਾਂ ਤੇ ਵੱਖ-ਵੱਖ ਜ਼ਿਲ੍ਹਿਆਂ ਅਤੇ ਗੈਰ ਸਟੇਟ ਨਾਲ ਸਬੰਧਤ ਡਰਾਈਵਰ, ਕੰਡਕਟਰ ਰੱਖੇ ਹੋਏ ਹਨ।

ਇਸ ਤੋਂ ਇਲਾਵਾ ਬੱਚਿਆਂ ਦੀ ਪੜ੍ਹਾਈ ਲਈ ਨਾਨ-ਟੀਚਿੰਗ ਸਟਾਫ ਸਕੂਲਾਂ ਵਿੱਚ ਰੱਖਿਆ ਹੋਇਆ ਹੈ, ਜੋ ਗੈਰ-ਜਿਲ੍ਹਾ ਅਤੇ ਗੈਰ-ਸਟੇਟ ਨਾਲ ਸਬੰਧਤ ਹਨ। ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਨਾਲ-ਟੀਚਿੰਗ ਸਟਾਫ ਅਤੇ ਸਕੂਲਾਂ ਦੀਆਂ ਨਿੱਜੀ ਬੱਸਾਂ ਤੇ ਤਾਇਨਾਤ ਡਰਾਈਵਰ ਅਤੇ ਕੰਡਕਟਰ ਦੀ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨ ਪਬਲਿਕ ਹਿੱਤ ਵਿੱਚ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦੇ ਪਿਛੋਕੜ ਬਾਰੇ ਜਾਣਿਆ ਜਾ ਸਕੇ।

 

Facebook Comments

Trending