Connect with us

ਅਪਰਾਧ

ਗਾਂਧੀ ਦੇ ਖੁਲਾਸੇ ‘ਤੇ ਪੁਲਿਸ ਨੇ ਗਾਂਧੀ ਦੇ ਊਨਾ ਵਿਖੇ ਰਿਸ਼ਤੇਦਾਰ ਦੇ ਘਰ ਛੁਪਾਏ 10 ਲੱਖ ਰੁਪਏ ਬਰਾਮਦ

Published

on

Police find Rs 10 lakh hidden in Gandhi's relative's house in Una

ਲੁਧਿਆਣਾ :  ਕਮਿਸ਼ਨਰੇਟ ਪੁਲਿਸ ਵੱਲੋਂ ਅੱਜ ਨਿਊ ਗੁਰੂ ਨਾਨਕ ਨਗਰ, ਮੁੰਡੀਆਂ ਕਲਾਂ ਦੇ ਉਮੇਸ਼ ਕੁਮਾਰ ਗਾਂਧੀ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਭਗੌੜੇ ਹਿੰਦੂ ਸੰਗਠਨ ਦੇ ਆਗੂ ਅਨਿਲ ਅਰੋੜਾ ਨੂੰ ਪਨਾਹ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗਾਂਧੀ ਨੇ ਅਰੋੜਾ ਨੂੰ ਇੱਕ ਲੱਖ ਰੁਪਏ ਆਪਣੇ ਬੈਂਕ ਖਾਤੇ ਵਿੱਚੋਂ ਕਢਵਾ ਕੇ ਦਿੱਤੇ ਸਨ ਉਦੋਂ ਉਕਤ ਮਾਮਲੇ ਵਿੱਚ ਪਹਿਲਾਂ ਵੀ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗਾਂਧੀ ਦੇ ਖੁਲਾਸੇ ‘ਤੇ ਪੁਲਿਸ ਟੀਮ ਨੇ ਊਨਾ (ਹਿਮਾਚਲ ਪ੍ਰਦੇਸ਼) ਵਿਖੇ ਰਿਸ਼ਤੇਦਾਰ ਦੇ ਘਰ ਛੁਪਾਏ ਕਾਲੇ ਰੰਗ ਦੇ ਬੈਗ ਵਿੱਚੋਂ 10 ਲੱਖ ਰੁਪਏ ਵੀ ਬਰਾਮਦ ਕੀਤੇ ਹਨ।

ਸ੍ਰੀ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਮੁੱਖ ਦੋਸ਼ੀ ਅਨਿਲ ਅਰੋੜਾ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਜਿਸ ਵਾਸਤੇ ਕਮਿਸ਼ਨਰੇਟ ਪੁਲਸ ਦੀਆਂ ਕਈ ਟੀਮਾਂ ਉਸ ਦੇ ਪਿੱਛੇ ਲੱਗੀਆਂ ਹੋਈਆਂ ਹਨ।

Facebook Comments

Trending