ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਅੱਜ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਔਰਤ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਸਮਾਚਾਰ ਅਨੁਸਾਰ ਪੁਲਿਸ ਨੇ ਵੀਰੂ ਬਾਂਦਾ ਦੀ ਰਹਿਣ ਵਾਲੀ ਇੱਕ ਔਰਤ ਨੂੰ 50 ਲੱਖ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਦੇ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ ਮੁਖਬਰ ਖਾਸ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਇਕ ਔਰਤ ਸ਼ਮਸ਼ਾਨਘਾਟ ਨੇੜੇ ਹੈਰੋਇਨ ਸਪਲਾਈ ਕਰਨ ਲਈ ਖੜ੍ਹੀ ਹੈ।
ਤੁਰੰਤ ਕਾਰਵਾਈ ਕਰਦੇ ਹੋਏ ਐਸ.ਐਚ.ਓ ਰਾਜਕੁਮਾਰ ਦੀ ਪੁਲਿਸ ਟੀਮ ਬੁੱਢਾ ਨਾਲਾ ਨੇੜੇ ਸ਼ਮਸ਼ਾਨਘਾਟ ਵਿਖੇ ਪਹੁੰਚੀ ਜਿੱਥੇ ਪੁਲਿਸ ਨੇ ਗਗਨਦੀਪ ਵਾਸੀ ਮੁਹੱਲਾ ਪੀਰੂ ਬੰਦਾ ਪਤਨੀ ਹਨਾ ਉਰਫ਼ ਪੂਜਾ ਨੂੰ 95 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ | ਪੁਲਿਸ ਨੇ ਦੋਸ਼ੀ ਔਰਤ ਦੇ ਖਿਲਾਫ ਥਾਣਾ ਸਲੇਮ ਟਾਬਰੀ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।