ਪੰਜਾਬ ਨਿਊਜ਼
ਲੁਧਿਆਣਾ ਦੇ ਇਸ ਬਾਜ਼ਾਰ ‘ਚ ਪੁਲਿਸ ਦੀ ਛਾਪੇਮਾਰੀ, ਮਚ ਗਈ ਭਾਜੜ …
Published
6 months agoon
By
Lovepreet
ਲੁਧਿਆਣਾ : ਪੁਲਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਥਾਣਾ ਲਾਡੋਵਾਲ ਦੀ ਪੁਲਸ ਨੇ ਬਿਨਾਂ ਲਾਇਸੈਂਸ ਤੋਂ ਪਟਾਕੇ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਇਸ ਦੌਰਾਨ ਸਥਾਨਕ ਕਸਬਾ ਲਾਡੋਵਾਲ ਦੇ ਮੇਨ ਬਾਜ਼ਾਰ ਵਿੱਚ ਕਈ ਦੁਕਾਨਾਂ ’ਤੇ ਛਾਪੇਮਾਰੀ ਕੀਤੀ ਗਈ।
ਮੌਕੇ ‘ਤੇ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਐਸ.ਐਚ.ਓ ਜੀਵਨ ਸਿੰਘ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਦੇ ਹੁਕਮਾਂ ‘ਤੇ ਅੱਜ ਲਾਡੋਵਾਲ ਮਾਰਕੀਟ ‘ਚ ਨਾਜਾਇਜ਼ ਤੌਰ ‘ਤੇ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਸ ਟੀਮ ਨੇ ਕਈ ਦੁਕਾਨਾਂ ਤੋਂ ਪਾਬੰਦੀਸ਼ੁਦਾ ਪਟਾਕੇ ਬਰਾਮਦ ਕੀਤੇ ਹਨ, ਜਿਸ ਤੋਂ ਬਾਅਦ ਪੁਲਸ ਨੇ ਉਕਤ ਦੁਕਾਨਾਂ ਤੋਂ ਸਾਰੇ ਪਟਾਕੇ ਜ਼ਬਤ ਕਰ ਲਏ ਹਨ।ਜਾਂਚ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ‘ਤੇ ਹੀ ਦੀਵਾਲੀ ਮੌਕੇ ਪਟਾਕੇ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ ਪਰ ਫਿਰ ਵੀ ਕੁਝ ਦੁਕਾਨਦਾਰ ਕਾਨੂੰਨ ਦੀ ਪ੍ਰਵਾਹ ਕੀਤੇ ਬਿਨਾਂ ਨਾਜਾਇਜ਼ ਤੌਰ ‘ਤੇ ਪਾਬੰਦੀਸ਼ੁਦਾ ਪਟਾਕੇ ਵੇਚ ਰਹੇ ਹਨ |
ਇਸ ਕਾਰਨ ਅੱਜ ਪੁਲੀਸ ਨੇ ਕਈ ਦੁਕਾਨਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕਈ ਦੁਕਾਨਾਂ ਤੋਂ ਪਾਬੰਦੀਸ਼ੁਦਾ ਪਟਾਕਿਆਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜਿਸ ਨੂੰ ਥਾਣਾ ਲਾਡੋਵਾਲ ਵਿਖੇ ਲਿਜਾਇਆ ਗਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਹੁਣ ਪੁਲਿਸ ਕਾਨੂੰਨ ਅਨੁਸਾਰ ਕਾਰਵਾਈ ਕਰੇਗੀ।
You may like
-
ਪੰਜਾਬ ਦੇ ਡਾਕਟਰਾਂ ਲਈ ਸਰਕਾਰ ਦਾ ਵੱਡਾ ਐਲਾਨ, 13 ਮਈ ਆਖਰੀ ਤਾਰੀਖ…
-
ਮੁੱਖ ਮੰਤਰੀ ਮਾਨ ਨੇ ਇੱਕ ਮਹੀਨੇ ਵਿੱਚ ਤੀਜੀ ਵਾਰ ਬੁਲਾਈ ਕੈਬਨਿਟ ਮੀਟਿੰਗ
-
ਵਿਆਹ ਦੇ 5 ਮਹੀਨਿਆਂ ਬਾਅਦ, ਪਤਨੀ ਨੇ ਆਪਣੇ ਫੌਜੀ ਪਤੀ ਤੋਂ ਤੰਗ ਆ ਕੇ ਚੁੱਕਿਆ ਇਹ ਕਦਮ…..
-
ਪੰਜਾਬ ਵਿੱਚ ਦੁਕਾਨਾਂ ਬੰਦ! ਲੋਕ ਸੜਕਾਂ ‘ਤੇ ਉਤਰੇ… ਪੜ੍ਹੋ ਪੂਰੀ ਖ਼ਬਰ
-
ਪੰਜਾਬ ‘ਚ ਭਾਰੀ ਗਰਮੀ, ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਘਰੋਂ ਨਿਕਲਣਾ ਮੁਸ਼ਕਲ, ਮੌਸਮ ਦੀ ਪੂਰੀ ਭਵਿੱਖਬਾਣੀ ਪੜ੍ਹੋ…
-
ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼