Connect with us

ਅਪਰਾਧ

ਪੁਲਿਸ ਨੇ ਵੱਖ- ਵੱਖ ਧਰਾਵਾਂ ਤਹਿਤ ਕੀਤਾ ਕੇਸ ਦਰਜ

Published

on

Police registered a case under various sections

ਲੁਧਿਆਣਾ : ਥਾਣਾ ਡਾਬਾ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆ ਥਾਣਾ ਡਾਬਾ ਦੇ ਐਸ.ਐਚ.ਓ ਦਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਾਹੁਲ ਪੁੱਤਰ ਦਿਨੇਸ਼ ਸਿੰਘ ਵਾਸੀ ਅੰਬੇਦਕਰ ਨਗਰ ਵਜੋੋਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਬੀਤੇ ਦਿਨ ਅੰਬੇਦਕਰ ਨਗਰ ਸਥਿਤ ਇਕ ਘਰ ‘ਚ ਜਬਰੀ ਦਾਖ਼ਲ ਹੋ ਗਿਆ ਸੀ ਤੇ ਉੱਥੇ ਉਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤਾ ਤੇ ਫਰਾਰ ਹੋ ਗਿਆ। ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਨੇ ਰਾਹੁਲ ਖਿਲਾਫ਼ ਵੱਖ- ਵੱਖ ਧਰਾਵਾਂ ਤਹਿਤ ਦਰਜ ਕਰ ਲਿਆ। ਉਨ੍ਹਾਂ ਦੱਸਿਆ ਕਿ ਰਾਹੁਲ ਨੂੰ ਅੱਜ ਗਿ੍ਫ਼ਤਾਰ ਕਰ ਲਿਆ ਹੈ ਤੇ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਜਾ ਰਹੀ ਹੈ।

Facebook Comments

Trending