Connect with us

ਅਪਰਾਧ

ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਫਿਰ ਪੁਲਿਸ ਦੀ ਤਲਾਸ਼ੀ ਮੁਹਿੰਮ, 5 ਮੋਬਾਈਲ ਬਰਾਮਦ

Published

on

Police search operation in Ludhiana Central Jail again, 5 mobiles recovered

ਲੁਧਿਆਣਾ :   ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਵਾਲਾ ਨਹੀਂ ਹੈ। ਇਸ ਵਾਰ ਪੁਲਿਸ ਨੇ ਪੰਜ ਹਵਾਲਾਤੀਆਂ ਦੇ ਕਬਜ਼ੇ ਵਿਚੋਂ 5 ਮੋਬਾਈਲ ਫੋਨ ਬਰਾਮਦ ਕੀਤੇ। ਥਾਨਾ ਡਵੀਜ਼ਨ ਨੰਬਰ-7 ਦੀ ਤਾਜਪੁਰ ਚੌਕੀ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਏਐਸਆਈ ਦਿਆਲ ਸਿੰਘ ਨੇ ਦੱਸਿਆ ਦੋਸ਼ੀਆਂ ਦੀ ਪਛਾਣ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਜਸਬੀਰ ਸਿੰਘ, ਅਸ਼ਵਨੀ ਕੁਮਾਰ, ਜਤਿਨ ਕੁਮਾਰ, ਭਿੰਦਰ ਸਿੰਘ ਅਤੇ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਪੁਲਿਸ ਨੂੰ ਸਹਾਇਕ ਜੇਲ੍ਹ ਸੁਪਰਡੈਂਟ ਸੂਰਜ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੂੰ ਦਿੱਤੀ ਗਈ।

ਰਿਪੋਰਟ ਵਿੱਚ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ 18 ਜਨਵਰੀ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ, ਜੇਲ੍ਹ ਗਾਰਡ ਅਤੇ ਸੀਆਰਪੀਐਫ ਵੱਲੋਂ ਬੈਰਕ ਵਿੱਚ ਕੀਤੀ ਗਈ ਸਾਂਝੀ ਤਲਾਸ਼ੀ ਦੌਰਾਨ ਉਕਤ ਹਵਾਲਾਤੀਆਂ ਦੇ ਕਬਜ਼ੇ ਵਿੱਚੋਂ ਉਕਤ ਮੋਬਾਈਲ ਫੋਨ ਬਰਾਮਦ ਕੀਤੇ ਗਏ ਸਨ।

Facebook Comments

Trending