Connect with us

ਪੰਜਾਬੀ

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵੱਲੋਂ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

Published

on

Poster making competition organized by Master Tara Singh Memorial College

ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ ਲੁਧਿਆਣਾ ਵਿਖੇ ਪੀਯੂ ਜੀ20 ਯੂਥ ਇੰਟਰਨੈਸ਼ਨਲ ਸੈਮੀਨਾਰ ‘ਇਕ ਧਰਤੀ, ਇਕ ਪਰਿਵਾਰ, ਇਕ ਭਵਿੱਖ’ ਵਿਸ਼ੇ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 50 ਪ੍ਰਤੀਯੋਗੀਆਂ ਨੇ ਹਿੱਸਾ ਲਿਆ ਅਤੇ ਵਿਭਿੰਨ ਵਿਸ਼ਿਆਂ ‘ਤੇ ਪੋਸਟਰ ਬਣਾਏ ਗਏ।

ਇਸ ਮੁਕਾਬਲੇ ਵਿੱਚ ਮਲਿਕਾ ਨੇ ਪਹਿਲਾ, ਸਨੇਹਾ ਰਾਵਤ ਨੇ ਦੂਜਾ ਅਤੇ ਹਰਮੀਤ ਕੌਰ ਨੇ ਤੀਜਾ ਇਨਾਮ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ,ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਕਾਲਜ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਮੌਕੇ ਸਿਰਜਦੇ ਰਹਿਣ ਲਈ ਪ੍ਰੇਰਿਆ।

Facebook Comments

Trending