Connect with us

ਪੰਜਾਬੀ

ਬਿਜਲੀ ਸੰਕਟ : ਪੰਜਾਬ ‘ਚ ਸ਼ਨੀਵਾਰ ਨੂੰ ਬੰਦ ਰਹਿਣਗੇ ਇਹ ਉਦਯੋਗ

Published

on

Power Crisis: These industries will be closed in Punjab on Saturday

ਪਟਿਆਲਾ : ਸੂਬੇ ‘ਚ ਬਿਜਲੀ ਸੰਕਟ ਨੂੰ ਧਿਆਨ ‘ਚ ਰੱਖਦਿਆਂ PSPCL ਵੱਲੋਂ ਸ਼ਨੀਵਾਰ ਨੂੰ ਸੂਬੇ ਵਿੱਚ ਜ਼ਿਆਦਾਤਰ ਉਦਯੋਗਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸਿਆ ਗਿਆ ਹੈ ਕਿ ਬਿਜਲੀ ਦੀ ਕਿੱਲਤ ਦੇ ਮੱਦੇਨਜ਼ਰ ਸਨਅਤੀ ਕੁਨੈਕਸ਼ਨ 30 ਅਪ੍ਰੈਲ ਨੂੰ ਸਵੇਰੇ 8 ਤੋਂ ਰਾਤ 8 ਵਜੇ ਤੱਕ ਬੰਦ ਰਹਿਣਗੇ। ਇਸ ਸਬੰਧੀ ਜਾਰੀ ਹੁਕਮਾਂ ਵਿੱਚ ਕੈਟਾਗਰੀ 1, 2, 3 ਅਤੇ ਕੈਟਾਗਰੀ 4 ਤਹਿਤ ਆਉਣ ਵਾਲੀਆਂ ਸਨਅਤਾਂ ਸ਼ਨੀਵਾਰ ਨੂੰ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਬੰਦ ਰਹਿਣਗੀਆਂ।

ਗੌਰਤਲਬ ਹੈ ਕਿ ਪੰਜਾਬ ਵਿੱਚ ਬਿਜਲੀ ਸੰਕਟ ਤੇਜ਼ੀ ਨਾਲ ਡੂੰਘਾ ਹੁੰਦਾ ਜਾ ਰਿਹਾ ਹੈ। ਸੂਬੇ ‘ਚ ਇਸ ਸਮੇਂ ਕਿਸਾਨਾਂ ਤੋਂ ਲੈ ਕੇ ਆਮ ਜਨਤਾ ਤੱਕ ਹਰ ਕੋਈ ਬਿਜਲੀ ਨੂੰ ਲੈ ਕੇ ਚਿੰਤਤ ਹੈ। ਸ਼ਹਿਰੀ ਖੇਤਰਾਂ ਨੂੰ ਛੱਡ ਕੇ ਪੇਂਡੂ ਖੇਤਰਾਂ ਵਿੱਚ 8 ਤੋਂ 10 ਘੰਟੇ ਦੇ ਕੱਟ ਲੱਗ ਰਹੇ ਹਨ। ਉਪਰੋਂ ਪੈ ਰਹੀ ਕਹਿਰ ਦੀ ਗਰਮੀ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰੇਸ਼ਾਨ ਕੀਤਾ ਹੋਇਆ ਹੈ। ਕਰੀਬ 46 ਡਿਗਰੀ ਤਾਪਮਾਨ ਕਾਰਨ ਇਹ ਮੰਗ ਤੇਜ਼ੀ ਨਾਲ ਵਧੀ ਹੈ।

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਬਿਜਲੀ ਦੀ ਮੰਗ ਕਰੀਬ 40 ਫੀਸਦੀ ਵਧੀ ਹੈ। ਇਸ ਵੇਲੇ ਪੰਜਾਬ ਵਿੱਚ ਬਿਜਲੀ ਦੀ ਮੰਗ 9000 ਮੈਗਾਵਾਟ ਤੱਕ ਹੈ, ਜਦੋਂ ਕਿ ਪੰਜਾਬ ਨੂੰ 7800 ਮੈਗਾਵਾਟ ਦੇ ਕਰੀਬ ਬਿਜਲੀ ਮਿਲ ਰਹੀ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

Facebook Comments

Trending