Connect with us

ਪੰਜਾਬੀ

ਲੁਧਿਆਣਾ ‘ਚ ‘ਨਵਜੋਤ ਸਿੱਧੂ’ ਦਾ ਸ਼ਕਤੀ ਪ੍ਰਦਰਸ਼ਨ, ਸਾਬਕਾ ਵਿਧਾਇਕ ਦੇ ਘਰ ਕਰ ਰਹੇ ਮੀਟਿੰਗ

Published

on

Power demonstration of 'Navjot Sidhu' in Ludhiana, meeting at former MLA's house

ਲੁਧਿਆਣਾ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਮਗਰੋਂ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਸਬੰਧ ‘ਚ ਅਜੇ ਤੱਕ ਕੁੱਝ ਵੀ ਨਹੀਂ ਬੋਲੇ ਹਨ ਪਰ ਉਹ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਨਾਲ ਮੀਟਿੰਗਾਂ ਜ਼ਰੂਰ ਕਰ ਰਹੇ ਹਨ।

ਪਹਿਲਾਂ ਨਵਜੋਤ ਸਿੱਧੂ ਨੇ ਇਸ ਸਬੰਧੀ ਆਪਣੇ ਘਰ ‘ਚ ਮੀਟਿੰਗ ਕੀਤੀ ਅਤੇ ਫਿਰ ਕਪੂਰਥਲਾ, ਸੁਲਤਾਨਪੁਰ ਲੋਧੀ ਜਾ ਕੇ ਮੀਟਿੰਗਾਂ ਕੀਤੀਆਂ, ਜਿਨ੍ਹਾਂ ‘ਚ ਸਾਬਕਾ ਅਤੇ ਮੌਜੂਦਾ ਵਿਧਾਇਕ ਅਤੇ ਕਾਂਗਰਸ ਦੇ ਉਮੀਦਵਾਰ ਮੌਜੂਦ ਰਹੇ।

ਹੁਣ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਮੀਟਿੰਗ ਕਰਨ ਲਈ ਲੁਧਿਆਣਾ ਪੁੱਜੇ ਹਨ। ਇਸ ਮੀਟਿੰਗ ‘ਚ ਪੰਜਾਬ ਦੇ ਵੱਖ-ਵੱਖ ਸਾਬਕਾ ਅਤੇ ਮੌਜੂਦਾ ਵਿਧਾਇਕ ਪਹੁੰਚੇ ਹਨ। ਇਸ ਮੀਟਿੰਗ ਨੂੰ ਗੁਪਤ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੀਡੀਆ ਨੂੰ ਵੀ ਜਾਣ ਨਹੀਂ ਦਿੱਤਾ ਜਾ ਰਿਹਾ।

Facebook Comments

Trending