Connect with us

ਪੰਜਾਬ ਨਿਊਜ਼

ਰਾਏਕੋਟ ‘ਚ ਪਾਵਰਕਾਮ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

Published

on

Powercom employees protest in Raikot with black badges

ਰਾਏਕੋਟ : ਪੀਐੱਸਈਬੀ ਇੰਪਲਾਇਜ਼ ਜੁਆਇੰਟ ਫੋਰਮ ਦੇ ਸੱਦੇ ‘ਤੇ ਸਬ-ਡਵੀਜ਼ਨ ਰਾਏਕੋਟ ਦੇ ਸਮੁੱਚੇ ਪਾਵਰਕਾਮ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦੇ ਹੋਏ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਬਿਜਲੀ ਨਿਗਮ ਨੇ 1 ਜਨਵਰੀ 2016 ਤੋਂ ਕਰਮਚਾਰੀਆਂ ਦੀ ਪੇਅ ਰਿਵੀਜ਼ਨ ਅਤੇ ਪੈਨਸ਼ਨਰਜ਼ ਲਈ ਪੈਨਸ਼ਨ ਸੋਧਣ ਅਤੇ ਹੋਰ ਭੱਤੇ ਤੈਅ ਕਰਨ ਲਈ ਵੇਜ਼ਫਾਰਮੂਲੇਸ਼ਨ ਕਮੇਟੀ ਦਾ ਗਠਨ ਕੀਤਾ ਜਾਵੇ, ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਉਨ੍ਹਾਂ ਦੀ ਤਨਖਾਹ ਸਕੇਲ ਅਨੁਸਾਰ ਪਰਖਕਾਲ ਸਮੇਂ ਦੌਰਾਨ ਪੂਰੀ ਤਨਖਾਹ ਸਮੇਤ ਭੱਤਿਆਂ ਦੇ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਇਹ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸਰਕਲ ਪ੍ਰਧਾਨ ਜਸਵੰਤ ਸਿੰਘ ਕੁਤਬਾ, ਸ਼ਿੰਦਰਪਾਲ ਸਿੰਘ, ਜਸਕਰਨ ਸਿੰਘ, ਸੁਖਚੈਨ ਸਿੰਘ, ਚਰਨਜੀਤ ਸਿੰਘ, ਜਸਕਰਨ ਸਿੰਘ ਆਦਿ ਹਾਜ਼ਰ ਸਨ।

Facebook Comments

Trending