Connect with us

ਅਪਰਾਧ

ਪਾਵਰਕਾਮ ਦਾ ਜੂਨੀਅਰ ਇੰਜੀਨੀਅਰ 20 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਬੂ

Published

on

Powercom's junior engineer arrested for taking bribe of Rs 20,000

ਲੁਧਿਆਣਾ : ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਜੂਨੀਅਰ ਇੰਜੀਨੀਅਰ ਨੂੰ 20 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਰੁਪਿੰਦਰ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਇਹ ਕਾਰਵਾਈ ਉਪ ਪੁਲਿਸ ਕਪਤਾਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਮਲਕੀਤ ਸਿੰਘ ਜੂਨੀਅਰ ਇੰਜਨੀਅਰ ਵਜੋਂ ਕੀਤੀ ਗਈ ਹੈ, ਉਹ ਜਨਤਾ ਨਗਰ ਦਫ਼ਤਰ ਵਿਚ ਤਾਇਨਾਤ ਹੈ।

ਉਨ੍ਹਾਂ ਦੱਸਿਆ ਕਿ ਰਾਮ ਨਗਰ ਦੇ ਰਹਿਣ ਵਾਲੇ ਗੁਰਚਰਨ ਸਿੰਘ ਨੇ ਵਿਜੀਲੈਂਸ ਪਾਸ ਸ਼ਿਕਾਇਤ ਕੀਤੀ ਸੀ ਕਿ ਉਹ ਆਪਣੀ ਫੈਕਟਰੀ ਵਿਚ ਬਿਜਲੀ ਦਾ ਮੀਟਰ ਲਗਾਉਣਾ ਚਾਹੁੰਦਾ ਸੀ। ਇਸ ਲਈ ਉਸ ਨੇ ਜਨਤਾ ਨਗਰ ਦਫ਼ਤਰ ਵਿਚ ਬਿਜਲੀ ਕੁਨੈਕਸ਼ਨ ਲਈ ਦਰਖਾਸਤ ਦਿੱਤੀ ਸੀ।

ਉਸ ਦੱਸਿਆ ਕਿ ਫੈਕਟਰੀ ‘ਤੇ ਬਿਜਲੀ ਦਾ ਕੁਨੈਕਸ਼ਨ ਉਕਤ ਕਥਿਤ ਦੋਸ਼ੀ ਨੇ ਲਗਾਉਣਾ ਸੀ ਤੇ ਇਸ ਲਈ ਉਹ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮਲਕੀਤ ਸਿੰਘ ਉਸ ਪਾਸੋਂ 7500 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।

ਅੱਜ ਵੀ ਉਸ ਨੇ ਸ਼ਿਕਾਇਤਕਰਤਾ ਪਾਸੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਦੇਣ ਲਈ ਉਸ ਨੂੰ ਦਫ਼ਤਰ ਬੁਲਾਇਆ ਹੈ, ਜਿਸ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਅਧਿਕਾਰੀਆਂ ਵਲੋਂ ਮਲਕੀਤ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਗਿ੍ਫ਼ਤਾਰ ਕਰ ਲਿਆ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਰਿਸ਼ਵਤ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending